ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ,ਸਿਰਸਾ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ 90 ਸੀਟਾਂ ‘ਤੇ ਉਮੀਦਵਾਰ ਐਲਾਨੇ ਜਾ ਰਹੇ ਹਨ। ਜਿਸ ਦੇ ਤਹਿਤ ਕਾਂਗਰਸ ਵੱਲੋਂ ਵੀ ਅੱਜ 84 ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ।ਕਾਂਗਰਸ ਨੇ ਕਾਫੀ ਸਲਾਹ-ਮਸ਼ਵਰੇ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ‘ਚ ਸੀਨੀਅਰ ਨੇਤਾਵਾਂ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸੁਰਜੇਵਾਲਾ ਅਤੇ ਕੁਲਦੀਪ ਬਿਸ਼ਨੋਈ ਸਮੇਤ 84 ਲੋਕਾਂ ਦੇ ਨਾਂ ਹਨ।ਸੂਤਰਾਂ ਦਾ ਕਹਿਣਾ ਹੈ ਕਿ ਬਾਕੀ 6 ਸੀਟਾਂ ਲਈ ਵੀਰਵਾਰ ਨੂੰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਮੁੱਖ ਨਾਂ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਹੈ, ਜਿਨ੍ਹਾਂ ਨੂੰ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਕੈਥਲ ਵਿਧਾਨ ਸਭਾ ਖੇਤਰ ਤੋਂ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

 

About Sanjhi Soch 381 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*