ਕੈਨੇਡਾ : ਸੜਕ ਹਾਦਸੇ ‘ਚ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ – ਕਾਰ ਦੇ ਉੱਡੇ ਪਰਖੱਚੇ

ਟੋਰਾਂਟੋ:- ਕੈਨੇਡਾ ‘ਚ ਪੜ੍ਹਨ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਹਾਦਸਾ ਕੈਨੇਡਾ ਦੇ ਓਂਟਾਰੀੳ ਦੇ ਸ਼ਹਿਰ ਸਰਨੀਆ ਨੇੜੇ ਵਾਪਰਿਆ ਜਿਸ ‘ਚ ਤਿੰਨ ਪੰਜਾਬੀ ਨੌਜਵਾਨ, ਦੋ ਲੜਕੇ ਅਤੇ ਇੱਕ ਲੜਕੀ ਸ਼ਾਮਲ ਹੈ। ਸਾਰਿਆਂ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਅਜੀਤ ਅਖ਼ਬਾਰ ਦੀ ਖ਼ਬਰ ਅਨੁਸਾਰ ਮਰਨ ਵਾਲੇ ਲੜਕਿਆਂ ਦੀ ਪਹਿਚਾਣ ਤਨਵੀਰ ਸਿੰਘ ਤੇ ਗੁਰਵਿੰਦਰ ਸਿੰਘ ਦੇ ਰੂਪ ‘ਚ ਹੋਈ ਅਤੇ ਉਹ ਦੋਵੇਂ ਜਲੰਧਰ ਜ਼ਿਲ੍ਹੇ ਨਾਲ ਸੰਬੰਧ ਰੱਖਦੇ ਸਨ। ਉੱਥੇ ਹੀ ਮ੍ਰਿਤਕ ਲੜਕੀ ਦੀ ਪਹਿਚਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ। ਤਿੰਨੋਂ ਕੈਨੇਡਾ ਗਏ ਸਨ ਅਤੇ ਵਿੰਡਸਰ ਦੇ ਸੇਂਟ ਕਲੇਅਰ ਕਾਲਜ ‘ਚ ਪੜ੍ਹਾਈ ਕਰ ਰਹੇ ਸਨ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇੱਥੇ ਵਸਦੇ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਹੈ। ਫਿਲਹਾਲ ਤਿੰਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੰਜਾਬ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

About Sanjhi Soch 475 Articles
Sanjhi Soch gives you daily dose of Genuine news. Sanjhi soch is an worldwide newspaper trusted by millions.