ਪੰਜਾਬ ਜ਼ਿਮਨੀ ਚੋਣਾਂ 2019 :ਸੁਖਬੀਰ ਬਾਦਲ ਨੇ ਹਲਕਾ ਦਾਖਾ ‘ਚ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਪੰਜਾਬ ਜ਼ਿਮਨੀ ਚੋਣਾਂ 2019 :ਸੁਖਬੀਰ ਬਾਦਲ ਨੇ ਹਲਕਾ ਦਾਖਾ ‘ਚ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ:ਦਾਖਾ : ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ ਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Manpreet Singh Ayali favor Sukhbir Singh Badal Rallies In Dakha constituency
ਪੰਜਾਬ ਜ਼ਿਮਨੀ ਚੋਣਾਂ 2019 :ਸੁਖਬੀਰ ਬਾਦਲ ਨੇ ਹਲਕਾ ਦਾਖਾ ‘ਚ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਇਸੇ ਤਹਿਤ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਭੱਠਾ ਧੂੰਆਂ ਅਤੇ ਹੋਰ ਕਈ ਪਿੰਡਾਂ ‘ਚ ਰੈਲੀਆਂ ਕਰਨ ਪਹੁੰਚੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ।

Manpreet Singh Ayali favor Sukhbir Singh Badal Rallies In Dakha constituency
ਪੰਜਾਬ ਜ਼ਿਮਨੀ ਚੋਣਾਂ 2019 :ਸੁਖਬੀਰ ਬਾਦਲ ਨੇ ਹਲਕਾ ਦਾਖਾ ‘ਚ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।

About Sanjhi Soch 428 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*