ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ, ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ, ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ : ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ।

ਇਸ ਦੌਰਾਨ ਗੁਰੂ ਘਰ ਦੇ ਤੋਸ਼ਾ ਖ਼ਾਨੇ ‘ਚ ਪਈਆਂ ਬੇਸ਼ਕੀਮਤੀ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ।

ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਇਸ ਮੌਕੇ ਸੰਗਤਾਂ ਵੱਲੋਂ ਬਣਦੀ ਸੇਵਾ ਵੀ ਨਿਭਾਈ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਲੀਕੇ ਜਾ ਰਹੇ ਹਨ।

ਬੀਤੇ ਦਿਨ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਨੂੰ ਦੇਸ਼ੀ-ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।

About Sanjhi Soch 645 Articles
Sanjhi Soch gives you daily dose of Genuine news. Sanjhi soch is an worldwide newspaper trusted by millions.