ਹਰਿਆਣਾ ਵਿਧਾਨ ਸਭਾ ਚੋਣਾਂ: ਅੱਜ ਚਰਖੀ-ਦਾਦਰੀ ‘ਚ ਚੋਣ ਜਨਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ

ਹਰਿਆਣਾ ਵਿਧਾਨ ਸਭਾ ਚੋਣਾਂ: ਅੱਜ ਚਰਖੀ-ਦਾਦਰੀ ‘ਚ ਚੋਣ ਜਨਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ,ਨਵੀਂ ਦਿੱਲੀ: ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਭਾਜਪਾ ਵੱਲੋਂ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਵੱਲੋਂ ਵੱਲੋਂ ਉਮੀਦਵਾਰਾਂ ਦੇ ਹੱਕ ‘ਚ ਵੋਟਾਂ ਮੰਗੀਆਂ ਜਾ ਰਹੀਆਂ ਹਨ।

ਬੀਤੇ ਦਿਨ ਉਹਨਾਂ ਨੇ ਬੱਲਭਗੜ੍ਹ ‘ਚ ਚੋਣ ਰੈਲੀ ਕਰ ਲੋਕਾਂ ਨੂੰ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਇਸ ਦੇ ਤਹਿਤ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਚਰਖੀ-ਦਾਦਰੀ ‘ਚ ਰੈਲੀ ਨੂੰ ਸੰਬੋਧਿਤ ਕਰਨਗੇ।

ਨਵਗਠਿਤ ਚਰਖੀ-ਦਾਦਰੀ ਜ਼ਿਲੇ ‘ਚ ਪਹਿਲੀ ਵਾਰ ਆ ਰਹੇ ਪ੍ਰਧਾਨ ਮੰਤਰੀ ਦੀ ਸਭਾ ਲਈ ਦਾਦਰੀ ਮਹੇਂਦਰਗੜ੍ਹ ਰੋਡ ‘ਤੇ ਖੇਤਾਂ ‘ਚ ਕਰੀਬ 50 ਏਕੜ ਜ਼ਮੀਨ ‘ਤੇ ਸਭਾ ਸਥਾਨ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਦੇ ਥਾਨੇਸਰ ‘ਚ ਵੀ ਜਨ ਸਭਾ ਨੂੰ ਸੰਬੋਧਿਤ ਕਰਨਗੇ।ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਸੀਟਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ।ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

About Sanjhi Soch 381 Articles
Sanjhi Soch gives you daily dose of Genuine news. Sanjhi soch is an worldwide newspaper trusted by millions.

Be the first to comment

Leave a Reply

Your email address will not be published.


*