ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਵਜੋਤ ਸਿੱਧੂ ਦਾ ਨਾਂਅ ਸ਼ਾਮਿਲ

ਨਵੀਂ ਦਿੱਲੀ:- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਪਿਛਲੇ ਕਾਫ਼ੀ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਿਲ ਕੀਤਾ ਗਿਆ ਹੈ। ਸਿੱਧੂ ਤੋਂ ਇਲਾਵਾ ਸੂਚੀ ‘ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ ਅਤੇ ਸ਼ਤਰੁਘਨ ਸਿਨਹਾ ਸਮੇਤ ਕੁੱਲ 40 ਨੇਤਾਵਾਂ ਦੇ ਨਾਂ ਸ਼ਾਮਲ ਹਨ।