WHO ਦਾ ਦਾਅਵਾ ਚੀਨ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟੀ, ਮੌਤਾਂ ਦੀ ਗਿਣਤੀ ਹੋਈ 1523

ਚੀਨ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1523 ਹੋ ਚੁੱਕੀ ਹੈ। ਪਰ ਇਸ ਦੇ ਨਾਲ ਹੀ ਚੀਨ ਦਾ ਦਾਅਵਾ ਹੈ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਚ ਹੁਣ ਕਮੀ ਆ ਰਹੀ ਹੈ। ਜਾਣਕਾਰੀ ਮੁਤਾਬਕ ਚੀਨ ਚ ਕਰੀਬ 66 ਹਜ਼ਾਰ 492 ਲੋਕ ਇਸ ਨਾਲ ਸੰਕਰਮਿਤ ਹਨ।ਵਰਲਡ ਹੈਲਥ ਆਰਗੇਨਾਜੈਸ਼ਨ ਦੇ ਮੁਖੀ ਨੇ ਸਾਰੇ ਦੇਸ਼ਾਂ ਨੂੰ ਇੱਕਠੇ ਰਹਿਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦਾ ਇਲਾਜ ਦੁਨੀਆ ਭਰ ਦੇ ਵਿਗਿਆਨੀ ਲੱਭ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਨੇ ਚੀਨ ਦੀ ਯਾਤਰਾ ਕਰਨ ਵਾਲਿਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਨਾਲ ਹੀ ਭਾਰਤੀ ਫਲਾਈਟਾਂ ਨੇ ਕੁਝ ਦਿਨਾਂ ਲਈ ਚੀਨ ਦੀ ਉਡਾਣਾਂ ਨੂੰ ਰੱਦ ਕੀਤਾ ਹੋਇਆ ਹੈ।