ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਨਮਦਿਨ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮ ਦਿਨ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੀ ਉਨ੍ਹਾਂ ਨੂੰ ਜਨਮਦਿਨ ‘ਤੇ ਟਵਿੱਟਰ ‘ਤੇ ਟਵੀਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਦੇ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਮਹਾਰਾਣੀ ਮਹਿੰਦਰ ਕੌਰ ਦੇ ਘਰ ਹੋਇਆ ਸੀ।