31 ਮਈ ਤਕ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਹੋਵੇਗਾ ਮੁਕੰਮਲ : ਈਸਾ ਕਾਲੀਆ

ਫਾਜ਼ਿਲਕਾ – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ 31 ਮਈ ਤੱਕ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸ਼ਹਿਰੀ ਖੇਤਰ ਨਾਲ ਸਬੰਧਤ ਮੁੱਖ ਅਨਾਜ ਮੰਡੀਆਂ ਨੂੰ ਛੱਡ ਕੇ ਪੇਂਡੂ ਖੇਤਰ ਨਾਲ ਸਬੰਧਤ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਦਾ ਕੰਮ ਨੇਪਰੇ ਚੜ੍ਹ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਲਗਪਗ 826750 ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦਾ ਅਨੁਮਾਨ ਸੀ ਜਿਸ ਵਿੱਚੋਂ ਹੁਣ ਤੱਕ 777130 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 776822 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਹੁਣ ਤੱਕ 1251 ਕਰੋੜ 46 ਲੱਖ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤਕ 703484 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।