39 ਭਾਰਤੀਆਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਦੁੱਖ ਜਤਾਇਆ

ਨਵੀ ਦਿੱਲੀ—ਇਰਾਕ ‘ਚ ਬੰਦੀ ਬਣਾਏ ਗਏ 39 ਭਾਰਤੀਆਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਐਮ. ਈ. ਏ. ਨੇ ਭਾਰਤੀਆਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਸੀ ਪਰ ਉਹ ਉਨ੍ਹਾਂ ਨੂੰ ਬਚਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਰਕਾਰ ਹਮੇਸ਼ਾ ਖੜ੍ਹੀ ਹੈ ਅਤੇ ਅਸੀਂ ਇਰਾਕ ‘ਚ ਮੋਸੁਲ ‘ਚ ਮਾਰੇ ਗਏ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭਾਰਤੀਆਂ ਨੂੰ ਲੱਭਣ ‘ਚ ਕੋਈ ਕਸਰ ਨਹੀਂ ਛੱਡੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਸੰਸਦ ਨੂੰ ਸੂਚਿਤ ਕੀਤਾ ਕਿ ਇਰਾਕ ਦੇ ਮੋਸੁਲ ਤੋਂ ਅਗਸਤ 2014 ‘ਚ ਅਗਵਾ 39 ਭਾਰਤੀਆਂ ਦੀ ਮੌਤ ਹੋ ਚੁਕੀ ਹੈ। ਸਰਕਾਰ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਦੇਸ਼ ‘ਚ ਲਿਆਵੇਗੀ। ਸਵਰਾਜ ਨੇ ਰਾਜਸਭਾ ‘ਚ ਆਪਣੇ ਬਿਆਨ ‘ਚ ਕਿਹਾ ਕਿ ਸਾਰੇ ਲੋਕਾਂ ਦੇ ਮ੍ਰਿਤਕਾਂ ‘ਚੋਂ 31 ਪੰਜਾਬ, ਚਾਰ ਹਿਮਾਚਲ ਪ੍ਰਦੇਸ਼ ਅਤੇ ਬਿਹਾਰ ਤੇ ਪੱਛਮੀ ਬੰਗਾਲ ਦੇ ਸਨ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਸੂਬੇ ‘ਚ ਮੰਤਰੀ ਜਨਰਲ ਵੀ ਕੇ ਸਿੰਘ ਇਰਾਕ ਜਾਣਗੇ ਅਤੇ ਮ੍ਰਿਤਕਾਂ ਦੇ ਸਰੀਰ ਨੂੰ ਸਵਦੇਸ਼ ਲਿਆਉਣਗੇ।