4 ਜਣਿਆਂ ਦੀ ਮੌਤ, 3 ਜ਼ਖ਼ਮੀ

ਮੋਗਾ – ਥਾਣਾ ਕੋਟ ਈਸੇ ਖਾਂ ਅਧੀਨ ਜ਼ੀਰਾ ਮਾਰਗ ’ਤੇ ਪਿੰਡ ਲੌਂਗੀਵਿੰਡ ਕੋਲ ਅੱਜ ਸਵੇਰੇ ਸੜਕ ’ਤੇ ਖੜ੍ਹੇ ਟਰੱਕ ਨੂੰ ਓਵਰਟੇਕ ਕਰਦਿਆਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਬੱਚੇ ਸਮੇਤ 4 ਜਣਿਆਂ ਦੀ ਮੌਤ ਹੋ ਗਈ, ਜਦੋਂਕਿ 3 ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਦੋਹਾਂ ਮੋਟਰਸਾਈਕਲਾਂ ਵਿੱਚੋਂ ਇੱਕ ’ਤੇ 4 ਅਤੇ ਦੂਜੇ ’ਤੇ 3 ਜਣੇ ਸਵਾਰ ਸਨ। ਥਾਣਾ ਕੋਟ ਈਸੇ ਖਾਂ ਦੇ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਇਸ ਦੌਰਾਨ ਮਲੌਦ ਨੇੜਲੇ ਪਿੰਡ ਚੋਮੋਂ ਵਿੱਚ ਜਰਗੜੀ ਨੂੰ ਜਾ ਰਹੀ ਸਵਿਫਟ ਕਾਰ ਅਤੇ ਪ੍ਰਾਈਵੇਟ ਕੰਪਨੀ ਜਰਗ ਬੱਸ ਸਰਵਿਸ ਦੀ ਖੰਨੇ ਤੋਂ ਮਲੌਦ ਆ ਰਹੀ ਬੱਸ ਦੀ ਸਿੱਧੀ ਟੱਕਰ ਵਿੱਚ ਬੱਚੇ ਸਣੇ ਦੋ ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਚਾਰ ਜ਼ਖ਼ਮੀ ਹੋ ਗਏ।

Be the first to comment

Leave a Reply