5 ਰੁਪਏ ਯੂਨਿਟ ਬਿਜਲੀ ਦੇਣ ਦੇ ਫੈਸਲੇ ਦਾ ਉਦਯੋਗਿਕ-ਜਗਤ ਨੂੰ ਵੱਡਾ ਲਾਭ ਪਹੁੰਚੇਗਾ

ਪਟਿਆਲਾ – ਪੰਜਾਬ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬਜਟ ਵਿਚ ਜੋ ਫੈਸਲੇ ਲਏ ਗਏ ਹਨ, ਉਹ ਇਤਿਹਾਸਕ ਅਤੇ ਪੰਜਾਬ-ਪੱਖੀ ਹਨ। ਇਨ੍ਹਾਂ ਫੈਸਲਿਆਂ ਨਾਲ ਪੰਜਾਬ ਖੁਸ਼ਹਾਲ ਹੋਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸੈਣੀ ਨੇ ਕਿਹਾ ਕਿ ਟਰੱਕ ਯੂਨੀਅਨਾਂ ਨੂੰ ਖਤਮ ਕਰ ਕੇ ਅਤੇ ਇੰਡਸਟਰੀ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦੇ ਫੈਸਲੇ ਦਾ ਉਦਯੋਗਿਕ-ਜਗਤ ਨੂੰ ਵੱਡਾ ਲਾਭ ਪਹੁੰਚੇਗਾ। ਇਸ ਤੋਂ ਇਲਾਵਾ ਜੋ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਉਸ ਦਾ ਸਿੱਧਾ ਲਾਭ ਪੰਜਾਬ ਦੇ 10 ਲੱਖ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ। ਕੈਪਟਨ ਸਰਕਾਰ ਨੇ ਕਿਸਾਨੀ ਨੂੰ ਬਚਾਉਣ ਦੇ ਨਾਲ-ਨਾਲ ਵਪਾਰ ਅਤੇ ਇੰਡਸਟਰੀ ਦੀ ਪ੍ਰਫੁੱਲਤਾ ਲਈ ਇਤਿਹਾਸਕ ਫੈਸਲੇ ਲਏ ਹਨ।

Be the first to comment

Leave a Reply