ਆਪ ਨੇ 14 ਮਾਰਚ ਨੂੰ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ
ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਲਈ ਉਮੀਦਵਾਰ ਐਲਾਨੇ ਜਾਣਗੇ
ਚੰਡੀਗੜ੍ਹ, 21 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਕਿ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਬਾਕੀ ਰਹਿੰਦੀਆਂ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।
‘ਆਪ’ ਪੰਜਾਬ ਦੀਆਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਦੀਪ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ ਬਲਬੀਰ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਬਾਕੀ ਰਹਿੰਦੀਆਂ ਪੰਜ ਸੀਟਾਂ ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਦੇ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਮਾਰਚ ਦੀ ਸ਼ੁਰੂਆਤ ਵਿੱਚ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ‘ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦੇ ਨਾਂ ਨਾਲ ਆਪਣੀ ਮੁਹਿੰਮ ਦਾ ਐਲਾਨ ਕਰ ਦਿੱਤਾ ਹੈ