ਅਗਾਮੀ ਚੋਣਾਂ ਲਈ ਪਿੰਡ ਘੜਕਾ ਵਿਖੇ ਭਾਜਪਾ ਵਰਕਰਾਂ ਨੂੰ ਕੀਤਾ ਗਿਆ ਲਾਮਬੰਦ

0
89
ਅਗਾਮੀ ਚੋਣਾਂ ਲਈ ਪਿੰਡ ਘੜਕਾ ਵਿਖੇ ਭਾਜਪਾ ਵਰਕਰਾਂ ਨੂੰ ਕੀਤਾ ਗਿਆ ਲਾਮਬੰਦ
ਗਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਭਾਜਪਾ ਦਾ ਮੁੱਖ ਮਕਸਦ- ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,27 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਘੜਕਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਚੋਹਲਾ ਸਾਹਿਬ ਦੇ ਪ੍ਰਧਾਨ ਪਵਨ ਦੇਵਗਨ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੀ ਇਕੱਤਰਤਾ ਹੋਈ।ਜਿਸ ਵਿੱਚ ਜੋਗਾ ਸਿੰਘ,ਬਲਵਿੰਦਰ ਸਿੰਘ,ਸਤਨਾਮ ਸਿੰਘ,ਸੁਖਦੇਵ ਸਿੰਘ,ਰਛਪਾਲ ਸਿੰਘ,ਬਲਦੇਵ ਸਿੰਘ,ਪ੍ਰਗਟ ਸਿੰਘ,ਸਰਬਜੀਤ ਸਿੰਘ,ਬੂਟਾ ਸਿੰਘ,ਸੁਖਵਿੰਦਰ ਸਿੰਘ,ਜਸਬੀਰ ਸਿੰਘ, ਹਰਪਾਲ ਸਿੰਘ,ਦਰਸ਼ਨ ਸਿੰਘ,ਸਤਨਾਮ ਸਿੰਘ, ਮਨਜੀਤ ਸਿੰਘ,ਸ਼ਿੰਦਰ ਸਿੰਘ,ਜੁਗਰਾਜ ਸਿੰਘ, ਕਾਰਜ ਸਿੰਘ,ਜਿੰਦਰ ਸਿੰਘ,ਗੁਰਮੀਤ ਸਿੰਘ ਆਦਿ ਸ਼ਾਮਲ ਹੋਏ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਅਗਾਮੀ ਚੋਣਾਂ ਸੰਬੰਧੀ ਪਾਰਟੀ ਵਰਕਰਾਂ ਦੀ ਲਾਮਬੰਦੀ ਕੀਤੀ।ਇਸ ਦੌਰਾਨ ਇਕੱਤਰ ਸਮੂੰਹ ਪਾਰਟੀ ਵਰਕਰਾਂ ਨੇ ਪਹੁੰਚੀ ਸਮੁੱਚੀ ਭਾਜਪਾ ਟੀਮ ਨੂੰ ਵਿਸਵਾਸ਼ ਦੁਆਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਕੇ ਪਿੰਡ ਘੜਕਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜਬੂਤ ਕਰਨਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਘਰ-ਘਰ ਜਾਕੇ ਲੋਕਾਂ ਨੂੰ ਜਾਣੂ ਕਰਵਾਉਣਗੇ।ਇਸ ਮੌਕੇ ਹੋਏ ਇਕੱਠ ਨੂੰ ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਗਰੀਬ ਵਰਗ ਦੇ ਲੋਕਾਂ ਲਈ ਦਿੱਤੀਆਂ ਜਾਂਦੀਆਂ ਅਰਬਾਂ ਰੁਪਏ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਗਰੀਬ ਅਤੇ ਲੋੜਵੰਦ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੀ ਭਾਰਤੀ ਜਨਤਾ ਪਾਰਟੀ ਦਾ ਮੁੱਖ ਮਕਸਦ ਹੈ ਤਾਂ ਹੀ ਲੋਕ ਭਾਰਤੀ ਜਨਤਾ ਪਾਰਟੀ ਤੋਂ ਖੁਸ਼ ਹਨ ਅਤੇ ਵਾਰ-ਵਾਰ ਕੇਂਦਰ ਦੀ ਸੱਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੌਂਪ ਰਹੇ ਹਨ।ਇਸ ਮੌਕੇ ‘ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਮੰਡਲ ਪ੍ਰਧਾਨ ਜਸਕਰਨ ਨਈਅਰ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ, ਅਸ਼ੀਸ਼ ਸਿੰਘ ਚੀਮਾ, ਸਾਬਕਾ ਸਰਪੰਚ ਨੱਥਾ ਸਿੰਘ ਮਾਣੋਚਾਹਲ, ਬਲਦੇਵ ਸਿੰਘ ਸਰਾਏ ਦੀਵਨਾ,ਗੁਰਜਿੰਦਰ ਸਿੰਘ ਮੀਤ,ਸੰਦੀਪ ਸਿੰਘ ਸੋਨੀ ਆਦਿ ਪਾਰਟੀ ਆਗੂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here