ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਕਰਵਾਇਆ ਜਾਣੂ

0
279

ਮਾਨਸਾ (ਸਾਂਝੀ ਸੋਚ ਬਿਊਰੋ) -ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ ਅਤੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਹੇਠ ਸਥਾਨਕ ਬੱਚਤ ਭਵਨ ਵਿਖੇ ਚੋਣ ਵਿਭਾਗ ਵੱਲੋਂ ਨੋਡਲ ਅਧਿਕਾਰੀਆਂ ਨੂੰ ਚੋਣ ਡਿਊਟੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਹਰੀਸ਼ ਕੁਮਾਰ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਵੱਖ-ਵੱਖ ਵਿਭਾਗੀ ਅਮਲੇ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਇਸ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਆਪਣੀਆਂ ਟੀਮਾਂ ਨੂੰ ਗਠਿਤ ਕਰ ਲੈਣ, ਤਾਂ ਜੋ ਚੋਣਾਂ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 587811 ਵੋਟਰ ਹਨ, ਜਿਨ੍ਹਾਂ ਵਿੱਚੋਂ 313575 ਪੁਰਸ਼, 274225 ਔਰਤਾਂ ਅਤੇ 11 ਥਰਡ ਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੁੱਲ 645 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਸ਼ਹਿਰੀ ਖੇਤਰ ਵਿੱਚ 162 ਅਤੇ ਪੇਂਡੂ ਖੇਤਰ ਵਿੱਚ 483 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਪਹਿਲਾ ਚੋਣ ਵਿਭਾਗ ਵੱਲੋਂ ਸ਼੍ਰੀ ਵਿਨੇ ਕੁਮਾਰ ਨੇ ਨੋਡਲ ਅਫ਼ਸਰਾਂ ਨੂੰ ਚੋਣਾਂ ਵੇਲੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਅਤੇ ਹੋਰ ਜਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

LEAVE A REPLY

Please enter your comment!
Please enter your name here