ਅਜਨਾਲਾ ਵਿੱਚ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੇ ਵੱਜਿਆ ਡਾਕਾ
ਅਜਨਾਲਾ , 19 ਜਨਵਰੀ, 2025
ਸਾਡੇ ਸਥਾਨਿਕ ਸ਼ਹਿਰ ਅਜਨਾਲਾ ਦੇ ਮੇਨ ਬਾਜ਼ਾਰ ਵਿੱਚ ਸਥਿਤ ਦੀਪਕ ਜਿਊਲਰਜ਼ ਦੀ ਦੁਕਾਨ ਤੇ ਦਿਨ ਦਿਹਾੜੇ ਡਾਕਾ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਕੁਲਦੀਪ ਸਿੰਘ ਉਰਫ ਦੀਪਕ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਤੇ ਗਾਹਕਾਂ ਵੱਲੋਂ ਆਏ ਸੋਨੇ ਅਤੇ ਚਾਂਦੀ ਦੇ ਗਹਿਣੇ ਪਾਲਿਸ਼ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਦੋ ਵਿਅਕਤੀ ਅੰਦਰ ਆਏ ਜਿਨ੍ਹਾਂ ਨੇ ਰਿਵਾਲਵਰ ਦਿਖਾ ਕੇ ਜਾਨੋ ਮਾਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਜੋ ਵੀ ਕੁਝ ਹੈ ਸਾਡੇ ਹਵਾਲੇ ਕਰ ਦਿਓ, ਅਤੇ ਕਾਊਂਟਰ ਤੇ ਅਲਮਾਰੀ ਵਿੱਚ ਪਏ ਸੋਨੇ ਦੇ ਗਹਿਣੇ ਜਿਸ ਵਿੱਚ ਕਰੀਬ 13 ਤੋਲੇ ਸੋਨਾ ਅਤੇ 6 ਕਿਲੋ ਚਾਂਦੀ ਸਮੇਤ 50 ਹਜਾਰ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ ਕਰੀਬ! ਇਸ ਘਟਨਾ ਨੂੰ ਅੰਜਾਮ ਦਿੱਤਾ! ਇਹ ਘਟਨਾ ਵਾਪਰਨ ਤੋਂ ਬਾਅਦ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਅਫਸਰ ਸਤਪਾਲ ਸਿੰਘ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ!