ਅਦਾਕਾਰ ਮਲਕੀਤ ਰੌਣੀ ਦਾ ਬਣਿਆ ਫੇਸਬੁੱਕ ’ਤੇ ਫਰਜ਼ੀ ਅਕਾਊਂਟ, ਅਦਾਕਾਰ ਨੇ ਲੋਕਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ 6 ਜੁਲਾਈ( ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਫਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਮਲਕੀਤ ਸਿੰਘ ਰੌਣੀ ਦੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਫਰਜ਼ੀ ਫੇਸਬੁੱਕ ਆਈਡੀ ਬਣਾਈ ਗਈ ਹੈ। ਇਸ ਸਬੰਧੀ ਸਰਦਾਰ ਰੌਣੀ ਵਲੋਂ ਆਪਣੀ ਨਿੱਜੀ ਫੇਸਬੁੱਕ ਆਈਡੀ ‘ਤੇ ਪੋਸਟ ਸ਼ੇਅਰ ਕਰਕੇ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਆਪਣੀ ਅਪੀਲ ‘ਚ ਕਿਹਾ ਹੈ ਕਿ ਇਹ ਪ੍ਰੋਫਾਈਲ ਉਨ੍ਹਾਂ ਦੀ ਨਹੀਂ ਹੈ, ਕਿਸੇ ਨੇ ਨਕਲੀ ਬਣਾਈ ਹੈ ਅਤੇ ਇਸ ‘ਚ ਉਨ੍ਹਾਂ ਦਾ ਨਾਂ, ਫੋਟੋ ਅਤੇ ਹੋਰ ਜਾਣਕਾਰੀ ਦੀ ਵਰਤੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਮੰਗ ਆਉਂਦੀ ਹੈ ਤਾਂ ਉਸ ਨੂੰ ਸਵੀਕਾਰ ਨਾ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਜਲਦ ਹੀ ਦੋਸ਼ੀ ਪਾਏ ਜਾਣ ਵਾਲੇ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।