ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ, 2022: ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਦੇ ਇੱਕ ਵਫ਼ਦ ਵੱਲੋ ਅੱਜ ਅਮਨ ਅਰੋੜਾ ਮੰਤਰੀ ਆਮ ਆਦਮੀ ਪਾਰਟੀ ਜੀ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਮੰਚ
ਦੇ ਆਗੂਆਂ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ ਮੰਚ ਦੇ ਮੈਂਬਰ ਤੇ ਅਧਿਆਪਕ ਆਗੂਆਂ ਸ੍ਰੀ ਬਲਵੀਰ ਚੰਦ, ਦਾਤਾ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਉਭਾਵਾਲ ਤੇ ਹੋਰ ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵੱਲੋਂ ਝੂਠੇ ਕੇਸ ਦਰਜ ਕਰਕੇ ਦੂਰ ਦੁਰਾਡੇ ਬਦਲੀਆਂ ਕਰ ਦਿੱਤੀਆਂ ਹਨ। ਉਨ੍ਹਾਂ ਮੰੰਗ ਕੀਤੀ ਕਿ ਇਹ ਝੂਠਾ ਪਰਚਾ ਤੇ ਬਦਲੀਆਂ ਫੌਰੀ ਰੱਦ ਹੋਣੀਆਂ ਚਾਹੀਦੀਆਂ ਹਨ। ਇਹ ਅਧਿਆਪਕ ਸੁਹਿਰਦ ਅਤੇ ਮਿਹਨਤੀ ਹੋਣ ਦੇ ਨਾਲ ਸਮਾਜਿਕ, ਦੇਸ਼ ਭਗਤ ਅਤੇ ਅਧਿਆਪਕ ਜਥੇਬੰਦੀਆਂ ਵਿੱਚ ਕੰਮ ਕਰਦੇ ਹਨ। ਆਗੂਆਂ ਨੇ ਦੱਸਿਆ ਕਿ ਸ੍ਰੀ ਅਮਨ ਅਰੋੜਾ ਜੀ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਹਰਜੋਤ ਬੈਂਸ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਮੁੱਦੇ ਦਾ ਹੱਲ ਕਰਵਾਉਣਗੇ।
ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋ ਡੀ. ਟੀ. ਐੱਫ. ਦੇ ਆਗੂਆਂ ਵੱਲੋ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੀ ਬੱਚਿਆਂ ਦੇ ਟੂਰ ਦੀ ਪ੍ਰਵਾਨਗੀ ਨੂੰ ਲੈਕੇ ਮੰਨਮਾਨੀਆ ਦੇ ਵਿਰੁੱਧ ਸੰਘਰਸ਼ ਕਰ ਰਹੇ ਸਨ। ਇਸ ਸਬੰਧੀ ਜਨਤਕ ਜੱਥੇਬੰਦੀਆਂ ਦੇ ਆਗੂ ਡਿਪਟੀ ਕਮੀਸਨਰ ਤੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਧਿਆਨ ਵਿੱਚ ਵੀ ਇਸ ਮੁੱਦੇ ਨੂੰ ਲਿਆਂ ਚੁੱਕੇ ਸਨ। ਜ਼ਿਲਾ ਅਧਿਕਾਰੀਆਂ ਨੇ ਵੀ ਸਿੱਖਿਆ ਅਫਸਰ ਨੂੰ ਨਿਰਦੇਸ਼ ਵੀ ਦਿੱਤੇ ਸਨ। ਬਾਅਦ ਵਿਚ ਪ੍ਰਸ਼ਾਸਨ ਨੇ ਆਗੂਆਂ ਤੇ ਝੂਠਾ ਪਰਚਾ ਦਰਜ ਕਰਕੇ ਬਦਲੀਆਂ ਕਰ ਦਿੱਤੀਆਂ