ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਕੀਤੀ ਸ਼ਿਰਕਤ

0
127
ਸੁਖਵੰਤ ਪੱਡਾ ਦੀ ਅਗਵਾਈ ਵਿਚ ਯੂਰਪ ਵਿੱਚ ਵੱਸਦੇ ਪੰਜਾਬੀਆਂ ਨੇ ਕੀਤਾ ਭਰਵਾਂ ਸਵਾਗਤ
ਕੈਪਸ਼ਨ:ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿੱਚ ਸ਼ਾਮਲ ਹੋਣ ਤੇ ਉਨਾਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਸੁਖਵੰਤ ਸਿੰਘ ਪੱਡਾ ਤੇ ਹੋਰ
ਸੁਖਪਾਲ ਸਿੰਘ ਹੁੰਦਲ, ਕਪੂਰਥਲਾ :ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ 4 ਦਿਨਾਂ ਯੂਰਪ ਦੌਰੇ ਤੇ ਗਏ ਹਨ ਜਿੱਥੇ ਉਹਨਾਂ ਵੱਲੋ  ਸਪੇਨ ਦੇ ਸ਼ਹਿਰ ਮੈਡਰਿਡ ਵਿਚ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਸੁਖਵੰਤ ਸਿੰਘ ਪੱਡਾ  ਦੀ ਅਗਵਾਈ ਵਿੱਚ ਯੂਰਪ ਦੇ ਵੱਖ ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋ ਸ਼ਾਨਦਾਰ ਸਵਾਗਤ ਕੀਤਾ ਗਿਆ
ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ।
ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਨੂੰ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ। ਅਨਮੋਲ ਗਗਨ ਮਾਨ ਵਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵਲੋਂ ਸ਼ਮੂਲੀਅਤ ਕੀਤੀ ਗਈ ਹੈ।

LEAVE A REPLY

Please enter your comment!
Please enter your name here