ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

0
108

ਅਤਿਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ ਸਮਾਣਾ ਦਾ ਜਵਾਨ
ਚੰਡੀਗੜ੍ਹ, 19 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿੱਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।

LEAVE A REPLY

Please enter your comment!
Please enter your name here