ਅਬੋਹਰ ਵਿੱਚ ਆਦਮੀ ਪਾਰਟੀ ਨੂੰ ਮਿਲੀ ਭਾਰੀ ਮਜਬੂਤੀ, ਅਕਾਲੀ ਦਲ ਅਤੇ ਭਾਜਪਾ ਦੇ ਅੱਧੇ ਦਰਜਨ ਤੋਂ ਵੱਧ ਆਗੂ ‘ਆਪ’ ਵਿੱਚ ਹੋਏ ਸ਼ਾਮਲ

0
53

ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ

-ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ

ਚੰਡੀਗੜ੍ਹ, 20 ਅਕਤੂਬਰ

ਅਬੋਹਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਮਦਬੂਤੀ ਮਿਲੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਅੱਧੀ ਦਰਜਨ ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਅਬੋਹਰ ਦੇ ਮੰਡਲ ਇੰਚਾਰਜ ਅਰੁਣ ਨਾਰੰਗ, ‘ਆਪ’ ਆਗੂ ਤੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਫਾਜ਼ਿਲਕਾ ਜ਼ਿਲ੍ਹਾ ਪਾਰਟੀ ਦੇ ਸਕੱਤਰ ਉਪਕਾਰ ਸਿੰਘ ਜਾਖੜ ਹਾਜ਼ਰ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਐਡਵੋਕੇਟ ਵਰਿੰਦਰ ਗਰੋਵਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਐਡਵੋਕੇਟ ਅਸ਼ਵਨੀ ਝੁੰਥਰਾ,ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਸਕੱਤਰ ਸੁਰਜੀਤ ਸਿੰਘ ਜੀਤ, ਅਕਾਲੀ ਦਲ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਐਮਸੀ, ਐਡਵੋਕੇਟ ਅਸ਼ੋਕ ਨਰੂਲਾ, ਜ਼ਿਲ੍ਹਾ ਕਾਨੂੰਨੀ ਸਲਾਹਕਾਰ ਭਾਜਪਾ, ਰਮੇਸ਼ ਧੌਲਪੁਰੀਆ ਸਾਬਕਾ ਐਮਸੀ ਭਾਜਪਾ, ਸ਼ੈਲੀ ਸੇਤੀਆ, ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ।

ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ। ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਵਿੱਚ ਕੀਤੇ ਪਰਉਪਕਾਰੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

LEAVE A REPLY

Please enter your comment!
Please enter your name here