ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ; ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਮੁਲਾਕਾਤ

0
169

ਚੰਡੀਗੜ੍ਹ, 23 ਸਤੰਬਰ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸ਼ਰਮਾ ਦੇ ਨਾਲ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ ਅਤੇ ਜਰਨਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ, ਜੀਵਨ ਗੁਪਤਾ ਅਤੇ ਰਾਜੇਸ਼ ਬੱਗਾ ਸਮੇਤ ਹੋਰ ਆਗੂ ਮੌਜੂਦ ਸਨ। ਸੋਮਵਾਰ ਨੂੰ ਦਿੱਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਦੌਰਾਨ ਰਣਇੰਦਰ ਸਿੰਘ ਅਤੇ ਕਮਜੀਤ ਸਿੰਘ ਸੈਣੀ ਵੀ ਹਾਜ਼ਰ ਸਨ। ਪਾਰਟੀ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਆਗੂਆਂ ਨੇ ਪੰਜਾਬ ਦੇ ਮੌਜੂਦਾ ਸਿਆਸੀ ਦ੍ਰਿਸ਼ ਅਤੇ ਪਾਰਟੀ ਦੇ ਭਵਿੱਖੀ ਕਾਰਜਾਂ ਬਾਰੇ ਚਰਚਾ ਕੀਤੀ, ਜੋ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੁਸ਼ਾਸਨ ਲਈ ਮੁੱਖ ਅਤੇ ਇੱਕੋ-ਇੱਕ ਚੁਣੌਤੀ ਵਜੋਂ ਉਭਰਿਆ ਹੈ।

ਕੈਪਟਨ ਅਮਰਿੰਦਰ ਨੇ ਬਾਅਦ ਵਿੱਚ ਟਵੀਟ ਕੀਤਾ, “ਅੱਜ ਆਪਣੇ ਨਿਵਾਸ ਸਥਾਨ ‘ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋਈ। ਅਸੀਂ ਮਿਲ ਕੇ ਆਪਣੇ ਰਾਜ ਅਤੇ ਸਾਡੇ ਦੇਸ਼ ਦੇ ਬਿਹਤਰ ਅਤੇ ਸੁਰੱਖਿਅਤ ਭਵਿੱਖ ਲਈ ਸਖ਼ਤ ਮਿਹਨਤ ਕਰਾਂਗੇ। ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਰਟੀ ਵੀਰਵਾਰ ਨੂੰ ‘ਆਪ’ ਵਿਧਾਇਕਾਂ ‘ਤੇ ਰਿਸ਼ਵਤ ਦੇਣ ਦੇ ਦੋਸ਼ਾਂ ਦੇ ਖਿਲਾਫ ਚੰਡੀਗੜ੍ਹ ‘ਚ ‘ਆਪ’ ਸਰਕਾਰ ਦੇ ਖਿਲਾਫ ਸਫਲ ਪ੍ਰਦਰਸ਼ਨ ਤੋਂ ਬਾਅਦ ਸੂਬੇ ਭਰ ‘ਚ ਜਨ ਲਾਮਬੰਦੀ ਪ੍ਰੋਗਰਾਮ ਦੀ ਯੋਜਨਾ ਬਣਾ ਰਹੀ ਹੈ।

LEAVE A REPLY

Please enter your comment!
Please enter your name here