* ਸਕੂਲ ਮੁਖੀ ਗੁਰਵਿੰਦਰ ਸਿੰਘ ਬੱਬੂ ਖਿਡਾਰਨਾਂ ਨੂੰ ਦੇ ਰਹੇ ਹਨ ਨੇ ਵਿਸ਼ੇਸ਼ ਕੋਚਿੰਗ
ਚੋਹਲਾ ਸਾਹਿਬ/ਤਰਨਤਾਰਨ, (ਨਈਅਰ) -ਅੰਮ੍ਰਿਤਸਰ ਵਿਖੇ ਹੋਈਆਂ ਅੰਡਰ 14 ਲੜਕੀਆਂ ਦੀ 1500 ਮੀਟਰ ਦੌੜ ਵਿੱਚ ਦੇਸ਼ ਭਗਤ ਸੰਤ ਬਾਬਾ ਵਿਸਾਖਾ ਸਿੰਘ ਜੀ ਸਪੋਰਟਸ ਤੇ ਵੈਲਫੇਅਰ ਕਲੱਬ ਦਦੇਹਰ ਸਾਹਿਬ ਦੀਆਂ ਖਿਡਾਰਨਾਂ ਜਿਨ੍ਹਾਂ ਵਿੱਚ ਰਾਜਵਿੰਦਰ ਕੌਰ ਨੇ ਪਹਿਲਾ ਸਥਾਨ,ਹਰਮਨ ਕੌਰ ਨੇ ਦੂਜਾ ਸਥਾਨ,ਲਛਮੀ ਕੌਰ ਨੇ ਤੀਜਾ ਸਥਾਨ ਅਤੇ ਪੂਜਾ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ ਹੈ।ਪਹਿਲੇ ਸਥਾਨ ‘ਤੇ ਰਹਿਣ ਵਾਲੀ ਰਾਜਵਿੰਦਰ ਕੌਰ ਨੂੰ 1500 ਰੁਪਏ,ਗੋਲਡ ਮੈਡਲ ਅਤੇ ਟੀ-ਸ਼ਰਟ ਦੇ ਕੇ ਸਨਮਾਨਿਤ ਕੀਤਾ ਗਿਆ।ਦੂਜਾ ਸਥਾਨ ਹਾਸਿਲ ਕਰਨ ਵਾਲੀ ਹਰਮਨ ਕੌਰ ਨੂੰ 1000 ਰੁਪਏ, ਮੈਡਲ ਅਤੇ ਟੀ-ਸ਼ਰਟ ਨਾਲ ਸਨਮਾਨਿਤ ਕੀਤਾ ਗਿਆ।ਤੀਸਰੇ ਸਥਾਨ ‘ਤੇ ਕਾਬਜ ਹੋਣ ਤੇ ਲਛਮੀ ਨੂੰ 700 ਰੁਪਏ,ਮੈਡਲ ਅਤੇ ਟੀ-ਸ਼ਰਟ ਨਾਲ ਸਨਮਾਨਿਤ ਕੀਤਾ ਗਿਆ ਅਤੇ ਚੌਥੇ ਨੰਬਰ ਤੇ ਆਉਣ ਵਾਲੀ ਪੂਜਾ ਕੌਰ ਨੂੰ 500 ਰੁਪਏ,ਮੈਡਲ ਅਤੇ ਟੀ-ਸ਼ਰਟ ਨਾਲ ਉਤਸਾਹਿਤ ਕੀਤਾ ਗਿਆ। ਖਿਡਾਰਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਪਿੱਛੇ ਸਰਕਾਰੀ ਐਲੀਮੈਂਟਰੀ ਸਕੂਲ ਦਦੇਹਰ ਸਾਹਿਬ ਦੇ ਮੁਖੀ ਗੁਰਵਿੰਦਰ ਸਿੰਘ ਬੱਬੂ ਦਾ ਵੱਡਮੁੱਲਾ ਯੋਗਦਾਨ ਹੈ।ਉਨ੍ਹਾਂ ਦੀ ਕੋਚਿੰਗ ਹੇਠਾਂ ਪਿੰਡ ਦਦੇਹਰ ਸਾਹਿਬ ਦੇ ਬੱਚੇ ਲਗਾਤਾਰ ਹੈਰਾਨੀਜਨਕ ਨਤੀਜੇ ਦੇ ਰਹੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕੋਚ ਗੁਰਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਜਿਹੜੇ ਬੱਚਿਆਂ ਨੇ ਪੋਜੀਸ਼ਨਾ ਹਾਸਿਲ ਕੀਤੀਆਂ ਹਨ ਉਹਨਾਂ ਦੀ ਮਿਹਨਤ ਸਲਾਹੁਣਯੋਗ ਹੈ ਕਿਉਂਕਿ ਇਨ੍ਹਾਂ ਬੱਚਿਆਂ ਨੇ ਆਪਣੇ ਤੋਂ ਵੱਡੀ ਉਮਰ ਦੇ ਬੱਚਿਆਂ ਨਾਲ ਮੁਕਾਬਲਾ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਉਨ੍ਹਾਂ ਦੁਆਰਾ ਰੋਜ਼ ਸਾਮ ਨੂੰ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਖੇਡਾਂ ਦੀ ਕੋਚਿੰਗ ਦਿੱਤੀ ਜਾਂਦੀ ਹੈ,ਜਿਸ ਵਿੱਚ ਬੱਚਿਆਂ ਨੂੰ ਉਨ੍ਹਾਂ ਦੀ ਖੇਡ ਅਨੁਸਾਰ ਹਰ ਪ੍ਰਕਾਰ ਦੀ ਕੋਚਿੰਗ ਦਿੱਤੀ ਜਾਂਦੀ ਹੈ ਅਤੇ ਨਾਲ ਹੀ ਉਨ੍ਹਾਂ ਦੀ ਡਾਇਟ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਬਲਾਕ ਸਿੱਖਿਆ ਅਫਸਰ ਚੋਹਲਾ ਸਾਹਿਬ ਜਸਵਿੰਦਰ ਸਿੰਘ ਸੰਧੂ ਨੇ ਬੱਚਿਆਂ ਨੂੰ ਅਤੇ ਕੋਚ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਅਜਿਹੇ ਬੱਚਿਆਂ ਅਤੇ ਕੋਚਾਂ ਕਰਕੇ ਹੀ ਸਾਡਾ ਨਾਮ ਜਿਲ੍ਹੇ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਰੋਸ਼ਨ ਹੁੰਦਾ ਹੈ।
Boota Singh Basi
President & Chief Editor