ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

0
142

ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ, 21 ਅਪ੍ਰੈਲ 2023

ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ ਫਸਲਾਂ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫਸਲਾਂ ਅਤੇ ਸਬਜੀਆਂ , ਜੋ ਵਧੀਆ ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ ਅਤੇ ਆਰਥਿਕਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਈ ਹੋ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ , ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫਸਲਾਂ ਜਾਂ ਸਬਜੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ। ਇਸ ਸਬੰਧੀ ਸ੍ਰੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“

ਮੰਤਰੀ ਨੇ ਦੱਸਿਆ ਕਿ ਫਿਰੋਜਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫਸਲ 21940 ਏਕੜ ਵਿੱਚ 1.66 ਲੱਖ ਮੀਟਿ੍ਰਕ ਟਨ ਭਾਵ ਇੱਕ ਲੱਖ 66 ਹਜਾਰ ਮੀਟਿ੍ਰਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ।
ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ।

ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਸ੍ਰੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜਰ ਸਨ।

LEAVE A REPLY

Please enter your comment!
Please enter your name here