ਅੰਮਿ੍ਤਸਰ ਜ਼ਿਲੇ ਦੀਆਂ ਜ਼ਿਲਾ ਪੱਧਰੀ ਖੇਡਾਂ 12 ਤੋਂ ਸੁਰੂ -ਡਿਪਟੀ ਕਮਿਸ਼ਨਰ

0
270

ਅੰਮਿ੍ਤਸਰ,ਰਾਜਿੰਦਰ ਰਿਖੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

LEAVE A REPLY

Please enter your comment!
Please enter your name here