ਅੰਮ੍ਰਿਤਪਾਲ ਸਿੰਘ ‘ਤੇ FIR ਦਰਜ ਕਰੋ; ਏਟੀਐਫਆਈ ਦੇ ਪ੍ਰਧਾਨ ਸ਼ਾਂਡਿਲਿਆ ਨੇ ਡੀਜੀਪੀ ਪੰਜਾਬ ਨੂੰ ਦਿੱਤਾ 2 ਦਿਨ ਦਾ ਅਲਟੀਮੇਟਮ

0
303

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਘਟਨਾ ਘਟਨਾਕ੍ਰਮ ਪਿੱਛੋਂ ਖਾਲਿਸਤਾਨ ਦੀ ਮੰਗ ਨਾਲ ਅਤੇ ਏਜੰਸੀਆਂ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਣ ਨਾਲ ਪੰਜਾਬ ਵਿੱਚ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਉਪਰ ਲਗਾਤਾਰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਘਟਨਾ ਨੂੰ ਲੈ ਕੇ ਕੇਸ ਦਰਜ ਕਰਨ ਲਈ ਦਬਾਅ ਬਣਾ ਰਹੇ ਹਨ। ਹੁਣ ਐਂਟੀ ਟੈਰਰਿਸਟ ਟਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵੀ ਡੀਜੀਪੀ ਪੰਜਾਬ ਨੂੰ ਖਾਲਿਸਤਾਨੀ ਆਗੂ ਵਿਰੁੱਧ ਐਫਆਈਆਰ ਦਰਜ ਕਰਨ ਲਈ ਕਿਹਾ ਹੈ। ਏਟੀਐਫਆਈ ਦੇ ਪ੍ਰਧਾਨ ਸ਼ਾਂਡਿਲਿਆ ਨੇ ਅਜਨਾਲਾ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਇਸ ਨਾਲ ਹੀ ਉਨ੍ਹਾਂ ਨੇ ਮੋਹਾਲੀ ਚੰਡੀਗੜ੍ਹ ਸਰਹੱਦ ‘ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਲਗਾਏ ਧਰਨੇ ਦਾ ਵੀ ਵਿਰੋਧ ਕੀਤਾ ਅਤੇ ਇਸ ਨੂੰ ਹਟਾਉਣ ਲਈ ਕਿਹਾ। ਏਟੀਐਫਆਈ ਪ੍ਰਧਾਨ ਨੇ ਪੱਤਰ ਵਿੱਚ ਡੀਜੀਪੀ ਪੰਜਾਬ ਨੂੰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਘਟਨਾ ਲਈ ਐਫਆਈਆਰ ਦਰਜ ਕਰਨ ਲਈ 2 ਦਿਨ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਦਿਨ ਵਿੱਚ ਖਾਲਿਸਤਾਨੀ ਆਗੂ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤੇ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਸ਼ਾਂਡਿਲਿਆ ਖਾਲਿਸਤਾਨੀਆਂ ਵਿਰੁੱਧ ਹਾਈਕੋਰਟ ਵਿੱਚ PIL ਦਾਖਲ ਕਰ ਚੁੱਕੇ ਹਨ।

LEAVE A REPLY

Please enter your comment!
Please enter your name here