ਅੰਮ੍ਰਿਤਸਰ ‘ਚ ‘ਆਪ’ ਆਗੂ ਦੇ ਘਰ ‘ਤੇ ਹੋਈ ਫਾਇਰਿੰਗ; ਵਾਰਦਾਤ ਸੀਸੀਟੀਵੀ ‘ਚ ਹੋਈ ਕੈਦ

0
82
ਅੰਮ੍ਰਿਤਸਰ ‘ਚ ‘ਆਪ’ ਆਗੂ ਦੇ ਘਰ ‘ਤੇ ਹੋਈ ਫਾਇਰਿੰਗ; ਵਾਰਦਾਤ ਸੀਸੀਟੀਵੀ ‘ਚ ਹੋਈ ਕੈਦ
ਬਾਬਾ ਬਕਾਲਾ 30 ਅਕਤੂਬਰ (ਬਲਜਿੰਦਰ ਸਿੰਘ) ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਅਧੀਨ ਆਉਂਦੇ ਪਿੰਡ ਭਿੰਡਰ ਵਿੱਚ ਦੇਰ ਰਾਤ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੇ ਘਰ ਉੱਤੇ ਫਾਇਰਿੰਗ ਕੀਤੀ ਗਈ ਹੈ। ਮੋਟਰਸਾਈਕਲ ਸਵਾਰ ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ ਦੀਆਂ ਤਸਵੀਰਾਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਿਤ ਸ਼ੁਭ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਦਵਾਈ ਲੈਣ ਗਏ ਸੀ ਤੇ ਕਰੀਬ 11.40 ਤੇ ਘਰ ਪੁੱਜਣ ਤੋਂ ਬਾਅਦ 12.10 ਦੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੇ ਘਰ ਦੇ ਸਾਹਮਣੇ ਆਏ ਇਥੇ ਲਲਕਾਰੇ ਮਾਰ ਕੇ ਉਸ ਨੂੰ ਬਾਹਰ ਨਿਕਲਣ ਨੂੰ ਕਿਹਾ। ਇਸ ਦੌਰਾਨ ਉਨ੍ਹਾਂ ਵੱਲੋਂ ਗੇਟ ਉੱਤੇ ਗੋਲੀਆਂ ਚਲਾਈਆਂ ਗਈਆਂ ਜਿਸ ਨੂੰ ਉਨ੍ਹਾਂ ਨੇ ਘਰ ਅੰਦਰ ਲੱਗੇ ਸੀਸੀਟੀਵੀ ਫੁਟੇਜ ਦੇਖੀ ਅਤੇ ਸਹਿਮ ਗਏ।
ਉਨ੍ਹਾਂ ਨੇ ਦੱਸਿਆ ਕਿ ਸਵੇਰ ਸਮੇਂ ਥਾਣਾ ਖਲਚੀਆਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਮੌਕੇ ਉੱਤੇ ਪੁੱਜ ਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਉਸ ਦੀ ਪਤਨੀ ਬਤੌਰ ਸਰਪੰਚ ਉਮੀਦਵਾਰ ਚੋਣਾਂ ਵਿੱਚ ਖੜ੍ਹੀ ਹੋਈ ਸੀ ਤੇ ਇਸ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ। ਹੁਣ ਕਿਸੇ ਦੀ ਕੀ ਰੰਜਿਸ਼ ਹੈ ਇਹ ਪੁਲਿਸ ਵੱਲੋਂ ਜਾਂਚ ਪੜਤਾਲ ਕਰਕੇ ਸਾਰਾ ਕੁਝ ਸਾਫ ਕਰਨ ਦਾ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਜਾਂਚ ਅਧਿਕਾਰੀ ਸਿਕੰਦਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਉੱਤੇ ਪੁੱਜ ਕੇ ਗੋਲੀਆਂ ਦੇ ਪੰਜ ਖੋਲ ਬਰਾਮਦ ਕੀਤੇ ਗਏ ਹਨ ਅਤੇ ਅਣਪਛਾਤੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਉੱਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ

LEAVE A REPLY

Please enter your comment!
Please enter your name here