ਅੰਮ੍ਰਿਤਸਰ ਦੇ ਵਿਕਾਸ ਪ੍ਰਤੀ ਮੇਰੀ ਵਚਨਬੱਧਤਾ ਅਟੁੱਟ ਹੈ- ਸੰਧੂ ਸਮੁੰਦਰੀ।

ਸਮੁੰਦਰੀ ਹਾਊਸ ਦੇ ਦਰਵਾਜ਼ੇ ਜਨਤਾ ਲਈ 24 ਘੰਟੇ ਖੁੱਲ੍ਹੇ ਰਹਿਣਗੇ- ਸੰਧੂ ਸਮੁੰਦਰੀ।
ਕਿਹਾ, ਭਾਜਪਾ ਦੀ ਵੋਟ ਬੈਕ ਵਿੱਚ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੰਜਾਬ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।
ਸੰਧੂ ਸਮੁੰਦਰੀ ਨੇ ਭਾਜਪਾ ਵਰਕਰਾਂ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਅੰਮ੍ਰਿਤਸਰ 5 ਮਈ ( ) ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਭਾਜਪਾ ਵਰਕਰਾਂ ਦੀ ਸਖ਼ਤ ਗਰਮੀ ਦੇ ਬਾਵਜੂਦ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੇਰਾ ਬਸੇਰਾ ਇੱਥੇ ਹੀ ਰਹੇਗਾ ਅਤੇ ਸਮੁੰਦਰੀ ਹਾਊਸ ਦੇ ਦਰਵਾਜ਼ੇ ਆਮ ਜਨਤਾ ਲਈ ਵੀ 24 ਘੰਟੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ 2 ਲੱਖ 7 ਹਜ਼ਾਰ ਤੋਂ ਵੱਧ ਲੋਕਾਂ ਨੇ ਮੇਰੇ ‘ਤੇ ਭਰੋਸਾ ਜਤਾਇਆ ਹੈ।
ਸੰਧੂ ਸਮੁੰਦਰੀ ਅੱਜ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪਾਰਟੀ ਨੇ ਜਿੱਤ ਲਈ ਪੂਰੀ ਕੋਸ਼ਿਸ਼ ਕੀਤੀ, ਅਸੀਂ ਜਿੱਤ ਦੇ ਬਹੁਤ ਨੇੜੇ ਸੀ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਭਾਜਪਾ ਦੀ ਵੋਟ ਬੈਕ ਵਿੱਚ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੰਜਾਬ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਤਿੰਨ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ 50 ਫ਼ੀਸਦੀ ਤੋਂ ਵੱਧ ਵੋਟਾਂ ਲੈ ਕੇ ਇੱਥੋਂ ਜਿੱਤੇ ਸਨ, ਪਰ ਇਸ ਵਾਰ ਜਿੱਤ-ਹਾਰ ਦਾ ਅੰਤਰ ਬਹੁਤ ਘੱਟ ਰਿਹਾ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਸੰਧੂ ਸਮੁੰਦਰੀ ਨੇ ਕਿਹਾ ਕਿ ਸੂਬੇ ਦੀ ਸਿਆਸਤ ਵਿੱਚ ਮੇਰੀ ਭੂਮਿਕਾ ਕੀ ਹੋਵੇਗੀ, ਇਹ ਫ਼ੈਸਲਾ ਕਰਨ ਦਾ ਅਧਿਕਾਰ ਹਾਈਕਮਾਂਡ ਕੋਲ ਹੈ। ਪਰ ਭਵਿੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਲੇਕਿਨ ਮੇਰਾ ਧਿਆਨ ਮੁੱਖ ਤੌਰ ‘ਤੇ ਅੰਮ੍ਰਿਤਸਰ ‘ਤੇ ਰਹੇਗਾ। ਇੱਕ ਸਵਾਲ ਦੇ ਜਵਾਬ ਵਿੱਚ ਸੰਧੂ ਸਮੁੰਦਰੀ ਨੇ ਕਿਹਾ ਕਿ ਮੇਰੇ ਕੋਲ ਭਾਵੇਂ ਕੋਈ ਅਹੁਦਾ ਨਾ ਹੋਵੇ ਪਰ ਮੈਂ ਅੰਮ੍ਰਿਤਸਰ ਨਾਲ ਜੁੜਿਆ ਹੋਇਆ ਹਾਂ ਅਤੇ ਇਸ ਨੂੰ ਸਮਰਪਿਤ ਹਾਂ। ਮੇਰਾ ਏਜੰਡਾ ਬਹੁਤ ਸਪਸ਼ਟ ਹੈ। ਮੇਰਾ ਏਜੰਡਾ, ਮੇਰਾ ਵਿਜ਼ਨ ਲੋਕਾਂ ਤੱਕ ਪਹੁੰਚਿਆ ਹੈ। ਉਸ ਏਜੰਡੇ ਪ੍ਰਤੀ ਮੇਰੀ ਵਚਨਬੱਧਤਾ ਅਟੁੱਟ ਹੈ। ਅੰਮ੍ਰਿਤਸਰ ਦਾ ਵਿਕਾਸ ਅਤੇ ਤਰੱਕੀ ਮੇਰਾ ਟੀਚਾ ਹੈ, ਇਸ ਲਈ ਮੈਂ ਆਪਣੀ ਪੂਰੀ ਤਾਕਤ ਨਾਲ ਜੋ ਵੀ ਕਰ ਸਕਦਾ ਹਾਂ, ਕਰਾਂਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੇਰੇ ਪਰਿਵਾਰ ਨੇ ਅੰਮ੍ਰਿਤਸਰ ਦੀ ਸੇਵਾ ਕੀਤੀ, ਮੈਂ ਵੀ ਸੇਵਾ ਕਰਨ ਲਈ ਹਾਜ਼ਰ ਹਾਂ। ਵਿਕਸਤ ਅੰਮ੍ਰਿਤਸਰ ਪ੍ਰਾਜੈਕਟ ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਪੱਖੀ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਅਤੇ ਔਰਤਾਂ ਲਈ ਸਟਾਰਟਅੱਪ ਬਣਾਉਣਾ, ਨਸ਼ਾ ਮੁਕਤ ਅੰਮ੍ਰਿਤਸਰ ਅਤੇ ਵਿਕਸਤ ਅਤੇ ਸਾਫ਼-ਸੁਥਰਾ ਅੰਮ੍ਰਿਤਸਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਮਰੀਕਨ ਭਾਰਤੀ ਪ੍ਰਵਾਸੀ ਭਾਈਚਾਰਾ ਅੰਮ੍ਰਿਤਸਰ ਦੇ ਵਿਕਾਸ ਵਿੱਚ ਡੂੰਘੀ ਦਿਲਚਸਪੀ ਰੱਖਦਾ ਹੈ। ਮੈਂ ਅੰਮ੍ਰਿਤਸਰ ਦੀ ਬਿਹਤਰੀ ਲਈ ਦੋਵਾਂ ਧਿਰਾਂ ਵਿਚਕਾਰ ਪੁਲ ਦਾ ਕੰਮ ਕਰਾਂਗਾ ਅਤੇ ਉਨ੍ਹਾਂ ਤੋਂ ਹਰ ਸੰਭਵ ਮਦਦ ਲਵਾਂਗਾ। ਖੇਤੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਿੰਨ ਪ੍ਰਸਤਾਵ ਰੱਖੇ ਗਏ ਹਨ। ਜਿਸ ਵਿੱਚ ਖੇਤੀ ਸਾਮਾਨ ਦੀ ਬ੍ਰਾਂਡਿੰਗ ਅਤੇ ਸਬਜ਼ੀਆਂ ਅਤੇ ਫਲ਼ਾਂ ਨੂੰ ਵਿਦੇਸ਼ ਭੇਜਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਦਾ ਮੁੱਦਾ ਅੱਜ ਬਹੁਤ ਧਿਆਨ ਦੀ ਮੰਗ ਕਰਦਾ ਹੈ। ਸਾਨੂੰ ਹਰ ਕੀਮਤ ‘ਤੇ ਗਰੀਨ ਗਰੋਥ ਨੂੰ ਵਧਾਉਣਾ ਹੋਵੇਗਾ। ਸਥਾਨਕ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ‘ਚ ਕਾਨੂੰਨ ਵਿਵਸਥਾ ਦੀ ਸਮੱਸਿਆ ਹੈ। ਨਸ਼ਾ ਇੱਕ ਵੱਡੀ ਬਿਮਾਰੀ ਹੈ ਜਿਸ ਤੋਂ ਨਿਜਾਤ ਲਏ ਬਿਨਾਂ ਸਾਡਾ ਸਮਾਜ ਤਰੱਕੀ ਨਹੀਂ ਕਰ ਸਕਦਾ। ਇਸੇ ਤਰ੍ਹਾਂ ਸੀਵਰੇਜ, ਪੀਣ ਵਾਲੇ ਪਾਣੀ ਅਤੇ ਗੰਦਗੀ ਵਰਗੀਆਂ ਵੱਡੀਆਂ ਸਮੱਸਿਆਵਾਂ ਹਨ, ਜਿਨ੍ਹਾਂ ਦਾ ਹੱਲ 10 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਗਲੇ ਪੰਜ ਸਾਲ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਦਿੱਤੇ ਹਨ। ਮੈਨੂੰ ਉਮੀਦ ਹੈ ਕਿ ਇਸ ਵਾਰ ਉਹ ਇਨ੍ਹਾਂ ਸਮੱਸਿਆਵਾਂ ਨਾਲ ਨਿਪਟਣ ਦੀ ਕੋਸ਼ਿਸ਼ ਜ਼ਰੂਰ ਕਰਨਗੇ। ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਵੀ ਮੌਜੂਦ ਸਨ।