ਅੰਮ੍ਰਿਤਸਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਹਿਮ ਮੀਟਿੰਗ, ਸਰਕਾਰ ਅੱਗੇ ਰੱਖੀਆਂ ਵੱਖ-ਵੱਖ ਮੰਗਾਂ

0
16
ਅੰਮ੍ਰਿਤਸਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਹਿਮ ਮੀਟਿੰਗ, ਸਰਕਾਰ ਅੱਗੇ ਰੱਖੀਆਂ ਵੱਖ-ਵੱਖ ਮੰਗਾਂ
ਅੰਮ੍ਰਿਤਸਰ ( ਸਵਿੰਦਰ ਸਿੰਘ ) ਸਥਾਨਕ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਮੁਖਤਿਆਰ ਸਿੰਘ ਸਰੋਤਾ ਲੈਕਚਰਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸਮੇਂ ਸਿਰ ਪੈਨਸ਼ਨ ਜਾਰੀ ਕੀਤੀ ਜਾਵੇ। ਇਸ ਤੋਂ ਇਲਾਵਾ 18 ਫੀਸਦੀ ਡੀ.ਏ. ਤੁਰੰਤ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ 1 ਜਨਵਰੀ 2016 ਤੋਂ ਬਾਅਦ ਰਿਟਾਇਰ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਪੇ-ਰਿਵੀਜ਼ਨ ਨਾਲ ਸੰਬੰਧਿਤ ਬਕਾਇਆ ਰਕਮ ਜਲਦ ਅਦਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਫਾਇਰ ਅਫਸਰ, ਕਮਜੀਤ ਸਿੰਘ ਫਾਇਰ ਅਫਸਰ, ਪ੍ਰਿੰਸੀਪਲ ਕਸ਼ਮੀਰ ਸਿੰਘ ਰੌਂਤਾ, ਬੀ ਪੀ ਈ ਓ,ਦਰਸ਼ਨ ਲਾਲ ਕਲੌਤਰਾ, ਬੀ.ਪੀ.ਈ.ਓ. ਜਰਨੈਲ ਸਿੰਘ ਘਾਘਾ, ਅਮਰੀਕ ਸਿੰਘ ਬੱਲ, ਬੀ.ਪੀ.ਈ.ਓ. ਅਵਤਾਰ ਸਿੰਘ ਵੇਰਕਾ, ਸੀ.ਐਚ.ਟੀ. ਹਰਪਾਲ ਸਿੰਘ, ਮਨਜੀਤ ਸਿੰਘ, ਜਗਤਾਰ ਸਿੰਘ, ਪਵਨ ਸ਼ਰਮਾ, ਸੁਖਦੇਵ ਸਿੰਘ, ਹਰਭਜਨ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here