ਆਂਗਨਵਾੜੀ ਜਥੇਬੰਦੀਆਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

0
203
ਚੰਡੀਗੜ੍ਹ, 07 ਸਤੰਬਰ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਵੱਖ-ਵੱਖ ਆਂਗਨਵਾੜੀ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ (ਰਜਿ:), ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਆਲ ਇੰਡੀਆ ਆਂਗਨਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ, (ਏਟਕ) ਅਤੇ ਪੰਜਾਬ ਨੈਸ਼ਨਲ ਕਰੈੱਚ ਯੂਨੀਅਨ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ  ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜ਼ਰ, ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here