ਕਪੂਰਥਲਾ ,ਸੁਖਪਾਲ ਸਿੰਘ ਹੁੰਦਲ -ਸਰਕਾਰੀ ਆਈ.ਟੀ.ਆਈ. ਕਪੂਰਥਲਾ ਵਿਖੇ ਸਲਾਨਾ ਕਨਵੋਕੇਸ਼ਨ ਕੀਤੀ ਗਈ ਜਿਸ ਵਿੱਚ ਸੈਸ਼ਨ 2020-22 ਅਤੇ 2021-22 ਦੇ ਪਾਸ ਆਊਟ ਸਿਖਿਆਰਥੀਆਂ ਨੂੰ ਨੈਸ਼ਨਲ ਟਰੇਡ ਸਰਟੀਫਿਕੇਟ ਵੰਡੇ ਗਏ।ਇਹ ਸਮਾਰੋਹ ਸੰਸਥਾ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿੱਚ ਸੰਸਥਾ ਦੀ ਆਈ.ਐਮ.ਸੀ. ਦੇ ਚੇਅਰਮੈਨ ਕਮਲਜੀਤ ਸਿੰਘ, ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਉਹਨਾਂ ਦੇ ਨਾਲ ਦਵਿੰਦਰ ਸਿੰਘ ਢਪਈ ਅਤੇ ਨਰੇਸ਼ ਗੋਸਾਈਂ, ਪ੍ਰਧਾਨ ਸਤਿਨਰਾਇਣ ਮੰਦਿਰ, ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਰੋਹ ਦਾ ਆਗਾਜ਼ ਆਏ ਹੋਏ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ ਜਿਸ ਉਪਰੰਤ ਸੰਸਥਾ ਦੇ ਸਿਖਿਆਰਥੀ ਵੱਲੋਂ ਸ਼ਬਦ ਗਾਇਣ ਪੇਸ਼ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਟਰੇਡਾਂ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਸਿਖਿਆਰਥੀਆਂ ਨੂੰ ਪ੍ਰਿੰਸੀਪਲ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਨੈਸ਼ਨਲ ਟਰੇਡ ਸਰਟੀਫਿਕੇਟ ਅਤੇ ਮੋਮੈਂਟੋ ਦਿੱਤੇ ਗਏ। ਸੰਸਥਾ ਦੇ ਪ੍ਰਿੰਸੀਪਲ ਅਤੇ ਮੁੱਖ ਮਹਿਮਾਨ ਨੇ ਸਿਖਿਆਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਨੂੰ ਭਵਿੱਖ ਵਿੱਚ ਵੀ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਸਥਾ ਦੇ ਇੰਸਟਰਕਟਰ ਬਲਬੀਰ ਸਿੰਘ, ਤੇਜਿੰਦਰਪਾਲ ਸਿੰਘ, ਦਲਜੀਤ ਸਿੰਘ, ਗੁਰਦਾਵਲ ਸਿੰਘ, ਨਰਿੰਦਰ ਸਿੰਘ, ਰਵੀ ਇੰਦਰ, ਪੰਕਜ ਕੁਮਾਰ ਅਰੋੜਾ, ਹਰਜਿੰਦਰ ਸਿੰਘ, ਜਰਨੈਲ ਸਿੰਘ, ਗੁਰਜਿੰਦਰ ਸਿੰਘ ਸਾਹੀ ਅਤੇ ਹੋਰ ਦਫਤਰੀ ਸਟਾਫ ਹਾਜ਼ਰ ਹੋਏ।
Boota Singh Basi
President & Chief Editor