ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ

0
134

ਲਹਿਰਾਗਾਗਾ, 16 ਅਗਸਤ , 2023: ਦੇਸ਼ ਦੇ ਸੁਤੰਤਰਤਾ ਸੰਗਰਾਮ ‘ਚ ਇਤਿਹਾਸਕ ਯੋਗਦਾਨ ਪਾਉਣ ਵਾਲ਼ੇ ਸੂਰਬੀਰਾਂ ਦੀ ਯਾਦ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਵਿਖੇ ਸਨਮਾਨ-ਸਮਾਰੋਹ ਦਾ ਆਯੋਜਨ ਕੀਤਾ ਗਿਆ। ਪਿੰਡ ਸੰਗਤਪੁਰਾ ਦੇ ਆਜ਼ਾਦੀ ਘੁਲਾਟੀਏ ਰਾਜਜੀਤ ਸਿੰਘ, ਭਾਗ ਸਿੰਘ, ਸੰਪੂਰਨ ਸਿੰਘ, ਮਹਿੰਦਰ ਸਿੰਘ ਅਤੇ ਕਾਕਾ ਸਿੰਘ ਦੇ ਪਰਿਵਾਰਾਂ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਮਪਾਲ ਸ਼ਰਮਾ, ਪੰਚਾਇਤ ਸਕੱਤਰ ਹਰਦੀਪ ਜੋਸ਼ੀ, ਦਰਸ਼ਨ ਕੁਮਾਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ, ਮੁੱਖ ਅਧਿਆਪਕ ਕਿਰਨਪਾਲ ਗਾਗਾ, ਸੰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਨਾਥਾ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੀ ਯਾਦਗਾਰ ਤੋਂ ਪਰਦਾ ਲਾਹੁੰਦਿਆਂ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਸਹੁੰ ਚੁੱਕ ਵੀ ਚੁੱਕੀ ਗਈ। ਸਰਕਾਰੀ ਪ੍ਰਾਇਮਰੀ ਸਕੂਲ, ਸੰਗਤਪੁਰਾ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪੋਤਰੇ ਯਾਦਵਿੰਦਰ ਸਿੰਘ ਭੋਲਾ, ਸੰਦੀਪ ਸਿੰਘ ਚੀਮਾ, ਜੀਵਨ ਸਿੰਘ, ਹਰਜਿੰਦਰ ਸਿੰਘ, ਆਂਗਣਵਾੜੀ ਵਰਕਰ ਹਰਵਿੰਦਰ ਕੌਰ, ਗੁਰਮੀਤ ਸਿੰਘ, ਗਿਆਨੀ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here