‘ਆਪ’ ਦੀਆਂ ਨੀਤੀਆਂ ‘ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਭਰਪੂਰ ਸਮਰਥਨ

0
126

– ਜਲੰਧਰ ਜ਼ਿਮਨੀ ਚੋਣ ਵਿੱਚ ਏਕਤਾ ਵੈਲਫੇਅਰ ਸੁਸਾਇਟੀ ਟੈਕਸੀ ਯੂਨੀਅਨ ਨੇ ਦਿੱਤਾ ‘ਆਪ’ ਨੂੰ ਸਮਰਥਨ

– ‘ਆਪ’ ਸਰਕਾਰ ਹਰ ਤਬਕੇ ਦੇ ਲੋਕਾਂ ‘ਤੇ ਕਾਰੋਬਾਰੀਆਂ ਲਈ ਬਿਨਾਂ ਕੋਈ ਵਿਤਕਰਾ ਕੀਤੇ ਲਾਗੂ ਕਰ ਰਹੀ ਲੋਕ ਭਲਿਆ ਦੀਆਂ ਨੀਤੀਆਂ: ਹਰਚੰਦ ਸਿੰਘ ਬਰਸਟ

ਜਲੰਧਰ, 29 ਅਪਰੈਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ‘ਆਪ’ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।

ਅੱਜ ਜਲੰਧਰ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਦੁਆਬਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਸ਼ੇਰਗਿੱਲ ਦੇ ਯਤਨਾਂ ਸਦਕਾ ਜਲੰਧਰ ਦੀ ਸਭ ਤੋਂ ਵੱਡੀ ਟੈਕਸੀ ਯੂਨੀਅਨ ਏਕਤਾ ਵੈਲਫੇਅਰ ਸੋਸਾਇਟੀਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦੇ ਐਲਾਨ ਕੀਤਾ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਚੰਦਰ ਸ਼ੇਖਰ ਨੇ ਕਿਹਾ ਕਿ ਉਹ ਸੂਬੇ ਵਿੱਚ ‘ਆਪ’ ਦੀ ਭਗਵੰਤ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹਨ ਅਤੇ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਰਿੰਕੂ ਲਈ ਪੂਰੇ ਜ਼ੋਰ ਸ਼ੋਰ ਨਾਲ ਚੁਣਾਵ ਪ੍ਰਚਾਰ ਕਰਨਗੇ ਅਤੇ ਵੱਡੇ ਫਰਕ ਨਾਲ ਜੇਤੂ ਬਣਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਆਮ ਲੋਕਾਂ ਅਤੇ ਕਾਰੋਬਾਰੀਆਂ ਲਈ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੂਰੀ ਟੈਕਸੀ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਆਪਣੇ ਪਰਿਵਾਰਾਂ ਸਣੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੇ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਹਰ ਵਰਗ ਦੇ ਵਿਕਾਸ ਲਈ ਤਿਆਰ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦਾ ਜਲੰਧਰ ਜ਼ਿਮਨੀ ਚੋਣ ਵਿੱਚ ਲੋਕਾਂ ਦੇ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵਲੋਂ ਬਿਨਾਂ ਕੋਈ ਵਿਤਕਰਾ ਕੀਤੇ ਸੂਬੇ ਦੇ ਹਰ ਛੋਟੇ ਬੜੇ ਕਾਰੋਬਾਰੀ ਲਈ ਲੋਕ ਭਲਾਈ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਲੋਕਾਂ ਵਿੱਚ ‘ਆਪ’ ਦੇ ਹੱਕ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜੇਤੂ ਬਣਾਕੇ ਪਾਰਲੀਮੈਂਟ ਵਿੱਚ ਬਤੌਰ ਆਪਣੇ ਹਲਕੇ ਦਾ ਨੁਮਾਇੰਦਾ ਬਣਾਕੇ ਭੇਜਣ ਦਾ ਮੰਨ ਬਣਾ ਲਿਆ ਹੈ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਚੰਦਰਸ਼ੇਖਰ ,ਸੈਕਟਰੀ ਸੁਰਜੀਤ ਥਾਪਰ ਖਜਾਨਚੀ ਬਿਕਰਮ ਚੀਮਾ ਅਤੇ ਕੁਲਪਰੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here