ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬੱਚਤ—ਡਿਪਟੀ ਕਮਿਸ਼ਨਰ
11 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 9 ਸਤੰਬਰ 2024— ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 11 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਗਗੜਭਾਣਾ ਰੋਡ ਵਿਖੇ ਕੈਂਪ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਬਤਾਲਾ, ਟਪਿਆਲਾ, ਸੱਤੋਵਾਲ, ਕਰਤਾਰਪੁਰ, ਕੰਮੋਕੇ, ਸ਼ਾਹਪੁਰ, ਦੇਵੀਦਾਸ ਪੁਰ, ਖਾਨਕੋਟ, ਜਮਾਲਪੁਰ ਅਤੇ ਟਕਾਪੁਰ ਤਹਿਸੀਲ ਬਾਬਾ ਬਕਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਪ ਦਾ ਵੱਧ ਤੋ ਵੱਧ ਲਾਭ ਉਠਾਉਣ।
ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।
– — – – –
– ਫਾਈਲ ਫੋਟੋ ਡਿਪਟੀ ਕਮਿਸ਼ਨਰ