ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ-ਧਾਲੀਵਾਲ

0
83
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਅੰਮ੍ਰਿਤਸਰ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ-ਧਾਲੀਵਾਲ

ਕੈਂਪ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਜਰੂਰੀ ਸੇਵਾਵਾਂ ਡਿਪਟੀ ਕਮਿਸ਼ਨਰ

ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਅੰਮ੍ਰਿਤਸਰ, 11 ਜੁਲਾਈ 2024–

          ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜਨ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਲੋਕਾਂ ਨੂੰ ਇੰਨਾ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਅਜਨਾਲਾ ਵਿਖੇ ਲਗਾਏ ਕੈਂਪ ਦਾ ਦੌਰਾ ਕਰਨ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇੰਨਾਂ ਕੈਂਪਾਂ ਦਾ ਲਾਭ ਇਹ ਹੈ ਕਿ ਸਾਰੇ ਲੋੜ ਵਾਲੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਮੌਕੇ ਉਤੇ ਹਾਜ਼ਰ ਹੁੰਦੇ ਹਨਜਿਸ ਨਾਲ ਮੌਕੇ ਉਤੇ ਕੰਮ ਹੋ ਜਾਂਦੇ ਹਨਜੋ ਕਿ ਲੋਕਾਂ ਦੀ ਖੱਜ਼ਲ ਖੁਆਰੀ ਘੱਟ ਕਰਦੇ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ। ਉਨਾਂ ਕਿਹਾ ਕਿ ਭਵਿੱਖ ਵਿਚ ਇਹ ਕੈਂਪ ਇਸੇ ਤਰਾਂ ਜਾਰੀ ਰਹਿਣਗੇ ਅਤੇ ਜਿਸ ਵੀ ਇਲਾਕੇ ਵਿਚ ਕੈਂਪ ਲੱਗੇ ਲੋਕ ਉਥੇ ਪਹੁੰਚ ਕੇ ਇਸ ਦਾ ਲਾਹਾ ਜਰੂਰ ਲੈਣ। ਇਸ ਮੌਕੇ ਬੋਲਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਹੈ। ਕੈਂਪ ਵਿਚ ਕੁੱਝ ਸੇਵਾਵਾਂ ਦੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸ ਮੌਕੇ ਉਨਾਂ ਬੀਤੀ ਦਿਨੀ ਰਾਜਾਸਾਂਸੀ ਨੇੜੇ ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਚੈਕ ਦਿੱਤੇ ਉਨਾਂ ਨੇ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਪੰਜਾਬ ਵਲੋਂ 2-2 ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਵੀ ਇਨਾਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ

                ਅੱਜ ਅਜਨਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਸ਼ੇ ਦੇ ਖਾਤਮੇ ਲਈ ਲੋਕਾਂ ਤੋਂ ਸਾਥ ਮੰਗਿਆ। ਉਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਨਸ਼ੇ ਦੀ ਸਮਗਲਿੰਗਸਪਲਾਈ ਤੇ ਮੰਗ ਰੁਕ ਸਕਦੀ ਹੈ।

                ਸ੍ਰੀ ਥੋਰੀ ਨੇ ਇਸ ਮੌਕੇ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।   ਇਸ ਮੌਕੇ ਐਸ ਡੀ ਐਮ ਸ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਕਰੀਬ 400 ਤੋਂ ਵੱਧ ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਤੁਰੰਤ ਹੀ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ।

ਕੈਪਸ਼ਨ   : ਅਜਨਾਲਾ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਂਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀਜਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਅਤੇ ਐਸ ਡੀ ਐਮ ਸ ਅਰਵਿੰਦਰਪਾਲ ਸਿੰਘ।

==—


 

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

ਸਵਾ ਦੋ ਲੱਖ ਬੂਟੇ ਹੁਣ ਤੱਕ ਲਗਾਏ ਗਏ

ਅੰਮ੍ਰਿਤਸਰ, 11 ਜੁਲਾਈ 2024:

ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਦੱਸਿਆ ਕਿ ਹੁਣ ਤੱਕ ਸਵਾ ਦੋ ਲੱਖ ਦੇ ਕਰੀਬ ਬੂਟੇ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ। ਉਨਾਂ ਹਦਾਇਤ ਕੀਤੀ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਖਾਲੀ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਬੂਟੇ ਮੁਹੱਈਆ ਕਰਵਾਏ ਜਾਣ

ਇਸ ਸਬੰਧੀ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘੱਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਰਾਜ ਦਾ ਰੁੱਖਾਂ ਅਤੇ ਵਣਾਂ ਹੇਠ ਰਕਬਾ 2030 ਤੱਕ 7.5 ਫੀਸਦੀ ਕਰਨ ਲਈ ਸਰਕਾਰ ਵਲੋਂ ਇਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਉਨਾਂ ਦੱਸਿਆ ਕਿ ਵਣ ਭੂਮੀ ਤੋਂ ਇਲਾਵਾ ਗੈਰ ਵਣ ਭੂਮੀ ਤੇ ਵੀ ਵੱਡੇ ਪੱਧਰ ਤੇ ਬੂਟੇ ਲਗਾਏ ਜਾਣਗੇ ਅਤੇ ਇਸ ਕੰਮ ਲਈ ਪੰਚਾਇਤੀ ਰਕਬਿਆਂ ਦੀ ਮੁੱਖ ਭੂਮਿਕਾ ਹੋਵੇਗੀ  ਉਨਾਂ ਇਹ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੰਚਾਇਤਾਂ ਵਲੋਂ ਰਕਬੇ ਤੋਂ ਕੱਟੇ ਗਏ ਰੁੱਖਾਂ ਤੋਂ ਹੋਈ ਆਮਦਨ ਪੂਰੀ ਤਰ੍ਹਾਂ ਹਕਦਾਰ ਪੰਚਾਇਤਾਂ ਹੀ ਹੋਣਗੀਆਂ ਉਨਾਂ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਹੀ ਸਕੂਲਾਂ ਵਿੱਚ ਲਗਾਏ ਗਏ ਬੂਟਿਆਂ ਨੂੰ ਲੋੜ ਪੈਣ ਤੇ ਸਕੂਲੀ ਵਿਭਾਗ ਵਲੋਂ ਕੱਟਿਆ ਜਾ ਸਕੇਗਾ ਅਤੇ ਇਸ ਸਬੰਧੀ ਵੀ ਐਨ..ਸੀਵਣ ਵਿਭਾਗ ਤੋਂ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ ਉਨਾਂ ਕਿਹਾ ਕਿ ਇਨਾਂ ਲਗਾਏ ਗਏ ਪੌਦਿਆਂ ਉਤੇ ਪੂਰੀ ਤਰ੍ਹਾਂ ਸਕੂਲ ਦਾ ਹੀ ਅਧਿਕਾਰ ਹੋਵੇਗਾ

ਸ੍ਰੀ ਥੋਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਪਰ ਵਿਭਾਗਾਂ ਨੇ ਇਸ ਤੋਂ ਵੱਧ ਦੀ ਮੰਗ ਕੀਤੀ ਹੈ ਜੋ ਕਿ ਖੁਸ਼ੀ ਦੀ ਗੱਲ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਸਬੰਧੀ ਬੱਚਿਆਂਫੌਜਪੁਲਿਸ, ਬੀ.ਐਸ.ਐਫ. ਅਤੇ ਹੋਰ ਵਿਭਾਗਾਂ ਦਾ ਵੀ ਸਹਿਯੋਗ ਲਿਆ ਜਾਵੇ ਉਨਾਂ ਕਿਹਾ ਕਿ ਸਮੂਹ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ਤੇ  ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ

ਇਸ ਮੀਟਿੰਗ ਵਿੱਚ ਐਸ.ਡੀ.ਐਮ ਸ੍ਰੀ ਲਾਲ ਵਿਸ਼ਵਾਸ਼ਮਨਕੰਵਲ ਸਿੰਘ ਚਾਹਲਰਵਿੰਦਰ ਸਿੰਘ ਅਰੋੜਾਸਿਵਲ ਸਰਜਨ ਡਾਸੁਮਿਤ ਸਿੰਘਐਕਸੀਐਨ ਨਹਿਰੀ ਵਿਭਾਗ ਸ੍ਰੀਕੁਲਵਿੰਦਰ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਸਅਮਨੀਤ ਸਿੰਘ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

ਕੈਪਸ਼ਨ:

 ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਪਲਾਂਟੇਸ਼ਨ ਸਬੰਧੀ ਵੱਖਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

———–

 

 

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰਅੰਮ੍ਰਿਤਸਰ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –  ਧਾਲੀਵਾਲ

ਅਜਨਾਲੇ ਦੇ ਆਲੇ ਦੁਆਲੇ ਸੜਕਾਂ ਉੱਤੇ ਫਲਦਾਰ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਅਜਨਾਲਾ 11 ਜੁਲਾਈ 2024–

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।  ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਹਨਾਂ ਨੇ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ ਸੜਕਾਂ ਜਿੰਨਾ ਵਿੱਚ ਅਜਨਾਲਾ ਅੰਮ੍ਰਿਤਸਰ ਰਮਦਾਸ ਰੋਡ ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡਅਜਨਾਲਾ ਤੋਂ ਕੋਰੀਡੋਰ ਨੂੰ ਜਾਂਦੀ ਸੜਕ ਸ਼ਾਮਿਲ ਹੈ ਉੱਪਰ 50 ਹਜਾਰ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਸਬੰਧਤ ਵਿਭਾਗਾਂ ਅਤੇ ਅਜਨਾਲਾ ਵਾਸੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਇਹ ਰੁੱਖ ਵੱਡੇ ਹੋ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ।  ਉਹਨਾਂ ਦੱਸਿਆ ਕਿ ਇਸ ਵਾਰ ਅਸੀਂ 50 ਫੀਸਦੀ ਬੂਟੇ ਜੋ ਕਿ ਕੇ ਜਨਤਕ ਥਾਵਾਂ ਉਤੇ ਲਾ ਰਹੇ ਹਾਂ,  ਵਿੱਚ ਫਲ ਦਰ ਬੂਟੇ ਲਗਾ ਰਹੇ ਹਾਂਜਿਨਾਂ ਵਿੱਚ ਅੰਬਜਾਮਨ ਅਮਰੂਦ ਆਵਲਾ ਆਦਿ ਸ਼ਾਮਿਲ ਹਨ,  ਤਾਂ ਜੋ ਵਾਤਾਵਰਨ ਦੀ ਸੰਭਾਲ ਦੇ ਨਾਲ ਨਾਲ ਇਹ ਬੂਟੇ ਫਲ ਦੇਣ ਦੇ ਵੀ ਕੰਮ ਆਉਣ ।

ਉਹਨਾਂ ਦੱਸਿਆ ਕਿ ਸੜਕਾਂ ਦੇ ਕਿਨਾਰਿਆਂ ਤੋਂ ਇਲਾਵਾ ਅਜਨਾਲਾ ਹਲਕੇ ਵਿੱਚ ਪੈਂਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦੇ ਕੰਪਲੈਕਸਾਂ ਵਿੱਚ ਵੀ ਵੱਧ ਤੋਂ ਵੱਧ ਬੂਟੇ ਇਸ ਸੀਜਨ ਦੌਰਾਨ ਲਗਾਏ ਜਾਣਗੇ।

 ਕੈਪਸ਼ਨ

ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ।

===—

 

12 ਜੁਲਾਈ ਤੱਕ ਚਲੇਗਾ ਐਨ ਸੀ ਸੀ ਦੇ ਬੱਚਿਆਂ ਦਾ ਸਿਖਲਾਈ ਕੈਂਪ

ਅੰਮ੍ਰਿਤਸਰ 11 ਜੁਲਾਈ 2024–

ਪੰਜਾਬ ਏਅਰ ਸਕੁਆਡਰਨ ਐਨ ਸੀ ਸੀ ਅੰਮ੍ਰਿਤਸਰ ਵੱਲੋਂ ਭਗਵਾਨ ਵਾਲਮੀਕਿ ਸਰਕਾਰੀ (ITI) ਕਾਲਜ ਰਾਮਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ 12 ਜੁਲਾਈ ਤੱਕ ਚਲੇਗਾ।  ਕੈਂਪ ਦੇ 8ਵੇਂ ਦਿਨ ਬ੍ਰਿਗੇਡੀਅਰ ਕੁਲਪ੍ਰੀਤ ਸਿੰਘ ਬਾਵਾ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦਾ ਸਵਾਗਤ ਗਰੁੱਪ ਕੈਪਟਨ ਮਨੋਜ ਕੁਮਾਰ ਵਤਸ ਕਮਾਂਡਿੰਗ ਅਫਸਰ ਪੰਜਾਬ ਏਅਰ ਸਕੁਆਡਰਨ ਐਨ ਸੀ ਸੀ ਅੰਮ੍ਰਿਤਸਰ ਨੇ ਕੀਤਾ। ਉਨ੍ਹਾਂ ਨੇ ਲਾਈਨ ਖੇਤਰ ਦਾ ਦੌਰਾ ਕੀਤਾ ਅਤੇ ਕੈਡਿਟਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਆਪਣੇ ਸ਼ਬਦਾਂ ਨਾਲ ਉਨ੍ਹਾਂ ਨੂੰ ਪ੍ਰੇਰਿਤ ਕੀਤਾ। ਕੈਡਿਟਾਂ ਵੱਲੋਂ ਉਨ੍ਹਾਂ ਨੂੰ ਕੈਂਪ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਯੂਨਿਟ ਦੀਆਂ ਪਿਛਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਫਲਾਇੰਗ ਅਫਸਰ ਸੰਜੇ ਦੱਤਾ ਨੂੰ ਰਿਫਰੈਸ਼ਰ ਕੋਰਸ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਉਸਨੇ ਆਰਡੀਸੀ 2024 ਵਿੱਚ ਸਾਡੇ ਸਮੂਹ ਦੀ ਨੁਮਾਇੰਦਗੀ ਕਰਨ ਲਈ ਕੈਡੇਟ ਸਾਸ਼ਵਤ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ। ਉਸਨੇ ਐਡਜੂਟੈਂਟ ਜੇਡਬਲਯੂਓ ਰਾਜੇਸ਼ ਕੁਮਾਰ ਸ਼ਰਮਾ ਅਤੇ ਸਿਖਲਾਈ ਜੇਸੀਓਜੇਡਬਲਯੂਓ ਆਰਐਸ ਯਾਦਵ ਦੇ ਨਾਲ ਹੋਰ ਏਐਨਓ ਅਤੇ ਕੈਡਿਟਾਂ ਨਾਲ ਗੱਲਬਾਤ ਕੀਤੀ।

===—

LEAVE A REPLY

Please enter your comment!
Please enter your name here