‘ਆਪ’ ਵਲੋਂ ਪ੍ਰੋ.ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਬੁੱਧੀਜੀਵੀ ਵਿੰਗ ਪੰਜਾਬ ਦੇ ਜਰਨਲ ਸਕੱਤਰ ਨਿਯੁਕਤ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,24 ਮਈ
ਆਮ ਆਦਮੀ ਪਾਰਟੀ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਬਹੁਤ ਸਾਰੇ ਵਰਕਰਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਨਿਵਾਜਿਆ ਗਿਆ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਸਰਗਰਮ ਆਗੂ ਅਤੇ ਪਾਰਟੀ ਦੇ ਫਾਉਂਡਰ ਮੈਂਬਰ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਨੂੰ ਪਾਰਟੀ ਵਲੋਂ ਪੰਜਾਬ ਦਾ ਜਰਨਲ ਸਕੱਤਰ ਬੁੱਧੀਜੀਵੀ ਵਿੰਗ ਦੀ ਜੁੰਮੇਵਾਰੀ ਦਿੱਤੀ ਗਈ ਹੈ। ਪ੍ਰੋ.ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਨੇ ਪਾਰਟੀ ਹਾਈਕਮਾਨ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਨੈਸ਼ਨਲ ਸੰਗਠਨ ਮੰਤਰੀ ਰਾਜ ਸਭਾ ਮੈਂਬਰ ਸੰਦੀਪ ਪਾਠਕ,ਪੰਜਾਬ ਦੇ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਜੀ,ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ,ਐਮਐਲਏ ਮਨਜਿੰਦਰ ਸਿੰਘ ਲਾਲਪੁਰਾ,ਐਮਐਲਏ ਕਸ਼ਮੀਰ ਸਿੰਘ ਸੋਹਲ,ਐਮਐਲਏ ਸਰਵਨ ਸਿੰਘ ਧੁੰਨ,ਗੁਰਦੇਵ ਸਿੰਘ ਲਾਖਣਾ ਚੇਅਰਮੈਨ ਪੰਜਾਬ,ਗੁਰਵਿੰਦਰ ਸਿੰਘ ਬਹਿਲਵਾੜ ਜ਼ਿਲ੍ਹਾ ਪ੍ਰਧਾਨ,ਰਜਿੰਦਰ ਸਿੰਘ ਉਸਮਾ ਤੇ ਤਰਨ ਤਾਰਨ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਨਵੀਂ ਜੁੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ।ਉਨ੍ਹਾਂ ਕਿਹਾ ਪਾਰਟੀ ਵਲੋਂ ਦਿੱਤੀ ਹਰ ਡਿਊਟੀ ਪਹਿਲਾਂ ਵੀ ਦਿਨ-ਰਾਤ ਮਿਹਨਤ ਕਰਕੇ ਨਿਭਾਈ ਹੈ ਅਤੇ ਅਗੋਂ ਵੀ ਪਾਰਟੀ ਦਾ ਹਰ ਫੈਸਲਾ ਸਿਰ ਮੱਥੇ ਪ੍ਰਵਾਨ ਹੈ।ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਹਰ ਘਰ ਤੱਕ ਪਹੁੰਚਾਈਆਂ ਜਾਣਗੀਆਂ