‘ਆਪ’ ਸਰਕਾਰ ਆਪਣੇ ਖਰਚੇ ਘਟਾਉਣ ਦੀ ਬਜਾਏ ਜਨਤਾ ‘ਤੇ ਕਰੋੜਾਂ ਰੁਪਏ ਦਾ ਬੋਝ ਪਾ ਰਹੀ ਹੈ-ਭਾਜਪਾ ਆਗੂ
ਲੁਧਿਆਣਾ, 10 ਸਤੰਬਰ ( )- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਸਰਕਾਰ ਵੱਲੋਂ ਬੱਸਾਂ ਦਾ ਆਮ ਕਿਰਾਇਆ 23 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ 1.22 ਪੈਸੇ ਦੀ ਬਜਾਏ 1.45 ਰੁਪਏ ਪ੍ਰਤੀ ਕਿਲੋਮੀਟਰ ਕਰਨ ਦੇ ਫੈਸਲੇ ਦੀ ਸਖ਼ਤ ਸਬਦਾਂ ਵਿੱਚ ਅਲੋਚਨਾ ਕੀਤੀ ਹੈ। ਉਨ੍ਹਾਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨਾਲ ਸਰਕਾਰ ਨੇ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਬਿਜਲੀ ਦੇ ਰੇਟਾਂ ਵਿੱਚ ਵਾਧੇ ਦੇ ਨਾਲ-ਨਾਲ ਹੁਣ ਪੰਜਾਬ ਦੇ ਲੋਕਾਂ ਨੂੰ ਬੱਸ ਕਿਰਾਏ ਵਿੱਚ ਕੀਤੇ ਵਾਧੇ ਦਾ ਖਮਿਆਜ਼ਾ ਭੁਗਤਣਾ ਪਵੇਗਾ । ਉਨ੍ਹਾਂ ਕਿਹਾ ਅੱਜ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਦੇ ਹਨ ਕਿ ਤੁਹਾਡੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਕੇ 20 ਹਜ਼ਾਰ ਟੈਕਸ ਵਜੋਂ ਵਸੂਲਿਆ ਜਾਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਰੋਕ ਕੇ 34 ਹਜ਼ਾਰ ਕਰੋੜ ਰੁਪਏ ਅਜੇ ਤੱਕ ਖਜ਼ਾਨੇ ‘ਚ ਕਿਉਂ ਨਹੀਂ ਆਇਆ?। ਇਸਦਾ ਮਤਲਬ ਹੈ ਕਿ ਭ੍ਰਿਸ਼ਟਾਚਾਰ ਨਹੀਂ ਰੁਕਿਆ
ਨਾ ਹੀ ਨਾਜਾਇਜ਼ ਮਾਈਨਿੰਗ ਰੁਕੀ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਫੇਲ੍ਹ ਹੋਣ ਦੀ ਚਾਲ ਦਾ ਪਰਦਾਫਾਸ਼ ਹੋ ਰਿਹਾ ਹੈ। ਹੁਣ ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਆਮ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਝੂਠੇ ਬਿਆਨਾਂ ਤੋਂ ਲੋਕ ਗੁੰਮਰਾਹ ਨਹੀਂ ਹੋਣਗੇ। ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਕਰਜ਼ੇ ਵਿੱਚ ਪੰਜਾਬ ਨੂੰ ਜੋ ਬਦੀ ਜਾ ਰਹੀ ਹੈ ਅਤੇ ਆਪਣੇ ਖਰਚੇ ਘੱਟ ਕਰਨ ਦੀ ਬਜਾਏ ਹਰ ਰੋਜ਼ ਲੋਕਾਂ ‘ਤੇ ਨਵੇਂ ਟੈਕਸਾਂ ਦਾ ਬੋਝ ਪਾਇਆ ਜਾ ਰਿਹਾ ਹੈ।