“ਆਪ” ਸਰਕਾਰ ਆਪਣੇ ਸਿਆਸੀ ਵਿਰੋਧੀਆਂ ਤੇ ਬਦਲਾਖੋਰੀ ਤਹਿਤ ਝੂਠੇ ਕੇਸ ਦਰਜ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ-ਗਰਚਾ

0
82
ਚੰਡੀਗੜ੍ਹ, ਫਰਵਰੀ -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਨਿੱਤ ਦਿਨ ਵਾਪਰ ਰਹੀਆਂ ਕਤਲੇਆਮ ਦੀਆਂ ਘਟਨਾਵਾਂ ਅਤੇ ਨਿਡਰ ਲੁਟੇਰਿਆਂ ਦਾ ਕਹਿਰ ਨਸ਼ਾ, ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਅੱਖੋਂ ਪਰੋਖੇ ਕਰਦਿਆਂ ਭਗਵੰਤ ਮਾਨ ਨੇ ਸਿਰਫ ਇੱਕ ਹੀ ਏਜੰਡਾ ਰੱਖਿਆ ਹੈ ਕਿ ਜੋ ਵੀ ਸਰਕਾਰ ਦੇ ਖਿਲਾਫ ਬੋਲਦਾ ਹੈ, ਉਸ ‘ਤੇ ਝੂਠੇ ਮੁਕੱਦਮੇ ਦਰਜ ਕਰਕੇ ਜੇਲ ਭੇਜ ਦਿੱਤਾ ਜਾਂਦਾ ਹੈ, ਜਿਸਦੀ ਮਿਸਾਲ ਕਾਂਗਰਸੀ ਆਗੂ ਖਹਿਰਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ਿਆਂ ਖਿਲਾਫ ਬੋਲਣ ਵਾਲੇ ਪ੍ਰਵਿੰਦਰ ਸਿੰਘ ਝੋਟੇ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰੀ, ਝੂਠਾ ਕੇਸ ਦਰਜ ਹੁਣ ਭਾਣਾ ਸਿੱਧ ਖਿਲਾਫ ਕਾਰਵਾਈ ਕਰਨਾ ਹੈ। ਆਪ ਸਰਕਾਰ ਜਿਹੜੀ ਕਿ ਬਦਲਾਅ ਦਾ ਨਾਅਰਾ ਲਾਕੇ ਸੱਤਾ ਵਿੱਚ ਆਈ ਸੀ ਹੁਣ ਵਿਰੋਧੀਆਂ ਦੀ ਆਵਾਜ਼ ਬੰਦ ਕਰਨ ਲਈ ਬਦਲਾਖੋਰੀ ਤੇ ਉੱਤਰ ਆਈ ਹੈ। ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਲੋਕ ਵਿਰੋਧੀ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਪੰਜਾਬ ਬਚਾਉ ਯਾਤਰਾ ਨੂੰ ਇਸੇ ਲਈ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪ੍ਰਤਿ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਦੀ ਥਾਂ ਅਰਵਿੰਦ ਕੇਜਰੀਵਾਲ ਨੂੰ ਕੌਮੀ ਰਾਜਨੀਤੀ ਵਿੱਚ ਚਮਕਾਉਣ ਲਈ ਪੰਜਾਬ ਦੀ ਜਨਤਾ ਦੇ ਖੂਨ ਪਸੀਨੇ ਦੀ ਕਮਾਈ ਦੇ ਟੈਕਸ ਨਾਲ ਆਉਂਦਾ ਪੈਸਾ ਅੰਨੇਵਾਹ ਲੁੱਟਾ ਰਹੇ ਹਨ।

LEAVE A REPLY

Please enter your comment!
Please enter your name here