ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ.

0
92
ਪਿੰਡ ਭੰਗਵਾਂ ਵਿਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਪ ਵਿੱਚ ਹੋਏ ਸ਼ਾਮਲ
ਅੰਮ੍ਰਿਤਸਰ, 10 ਦਸੰਬਰ 2023 -ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  ਉਨਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ੍ਰ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੇ ਪਰਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨਾਂ ਕਿਹਾ ਕਿ ਪਿੰਡ ਭੰਗਵਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
 ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਪ੍ਰਭਾਵਤ ਹੋ ਕੇ ਸੁਖਜਿੰਦਰ ਸਿੰਘ , ਅਮਰਦੀਪ ਸਿੰਘ,  ਕਲਬੀਰ ਸਿੰਘ,  ਪ੍ਰਬਪਾਲ ਸਿੰਘ, ਜਗਪਾਲ ਸਿੰਘ, ਸਾਹਿਬ ਸਿੰਘ, ਚੇਅਰਮੈਨ,ਲਾਡੀ ਸਿੰਘ, ਪੁਸਪਿੰਦਰ ਸਿੰਘ, ਮਨਜੋਤ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਮੁਨਛੀ, ਗੁਰਚੇਤ ਸਿੰਘ, ਦਾਰਾ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੁਰਜੀਤ ਸਿੰਘ,ਅਮਰਦੀਪ ਸਿੰਘ ਅੰਬੂ, ਲਵਦੀਪ ਸਿੰਘ, ਲੱਬਾ ਪ੍ਰਧਾਨ,ਹਰਦੇਵ ਸਿੰਘ, ਅੱਬੀਜੋਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋ ਰਹੇ ਹਨ

LEAVE A REPLY

Please enter your comment!
Please enter your name here