ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਆਪ ਵਿੱਚ ਹੋਏ ਸ਼ਾਮਿਲ

0
26

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਆਪ ਵਿੱਚ ਹੋਏ ਸ਼ਾਮਿਲ

ਗਿੱਦੜਬਾਹਾ, 15 ਨਵੰਬਰ 2024

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਦੇ ਅਨੇਕਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨੈਬ ਸਿੰਘ, ਜਸਕਰਨ ਸਿੰਘ, ਬੀਹਲਾ ਸਿੰਘ, ਤਰਸੇਮ ਸਿੰਘ, ਗੇਲਾ ਸਿੰਘ, ਕੁਲਵਿੰਦਰ ਸਿੰਘ, ਪੱਪਾ ਸਿੰਘ, ਗੁਰਮੇਲ ਸਿੰਘ, ਧਰਮਿੰਦਰ ਸਿੰਘ, ਸੁਖਰਾਜ ਸਿੰਘ, ਸੁਖਦੀਪ ਸਿੰਘ, ਪ੍ਰਕਾਸ਼ ਸਿੰਘ ਭੁੱਲਰ ਤੋਂ ਇਲਾਵਾ ਹੋਰ ਕਈ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ  ਡਿੰਪੀ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਦੌਰਾਨ ਡਿੰਪੀ ਢਿੱਲੋਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪੂਰਾ ਮਾਨ ਸਤਿਕਾਰ ਮਿਲ ਰਿਹਾ ਹੈ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਤਿਕਾਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ। ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾ ਕਿ ਹਲਕਾ ਗਿੱਦੜਬਾਹਾ ਨੂੰ ਪੰਜਾਬ ਵਿੱਚੋਂ ਨੰਬਰ ਇੱਕ ਦਾ ਹਲਕਾ ਬਣਾਉਣਗੇ।

ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਂਦੇ ਹਾਂ ਤਾਂ ਹਲਕਾ ਗਿੱਦੜਬਾਹਾ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here