ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ

0
213

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਰੁਪਏ ਸਾਲਾਨਾ ਮੁਫਤ ਇਲਾਜ ਦੀ ਸਹੂਲਤ: ਸਿਵਲ ਸਰਜਨ ਡਾ: ਪਰਮਿੰਦਰ ਕੌਰ

ਸੰਗਰੂਰ, 29 ਜੁਲਾਈ, 2023: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ਼ ਸੰਗਰੂਰ ਵਿਖੇ ਸਿਵਲ ਸਰਜਨ ਡਾ: ਪਰਮਿੰਦਰ ਕੌਰ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੁਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ ਪੰਜ ਲੱਖ ਰੁਪਏ ਦੀ ਕਵਰੇਜ ਕਰਦੀ ਹੈ ਅਤੇ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ, ਸਮਾਜਿਕ-ਆਰਥਿਕ ਜਾਤੀ ਜਨਗਣਨਾ-2011 ਅਧੀਨ ਸੂਚੀਬੱਧ ਪਰਿਵਾਰ ਕਵਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਅਤੇ ਸ਼ਹਿਰਾਂ ਵਿਚ ਜਾ ਕੇ ਇਸ ਸਕੀਮ ਬਾਰੇ ਜਾਗਰੂਕ ਕਰੇਗੀ ਅਤੇ ਯੋਗ ਵਿਅਕਤੀਆਂ ਦੇ ਮੌਕੇ ਤੇ ਕਾਰਡ ਵੀ ਬਣਾਏ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਸੂਬੇ ਦੇ ਨੌ ਸੌ ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰੀਟਮੈਂਟ ਪੈਕੇਜ ਉਪਲਬਧ ਹਨ। ਉਹਨਾਂ ਆਮ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਿਪਟੀ ਮੈਡੀਕਲ ਕਮਿਸਨਰ ਡਾ:ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ:ਕਿਰਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਆਈ ਮੋਬਾਈਲ ਯੂਨਿਟ ਡਾ; ਮੋਨੀਕਾ ਖਰਬੰਦਾ ਤੋ ਇਲਾਵਾ ਆਮ ਲੋਕ ਮੌਜੂਦ ਸਨ।

LEAVE A REPLY

Please enter your comment!
Please enter your name here