08 Aug, 2022 ( ਮਾਨਸਾ ) -ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਵਰਕਸਾਪ ਦਾ ਆਯੋਜਨ ਕੀਤਾ ਗਿਆ। ਸਹਾਇਕ ਡਾਇਰੈਕਟਰ ਰਘਬੀਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਵਿੱਚ 27 ਰੈੱਡ ਰਿਬਨ ਕਲੱਬ ਚੱਲ ਰਹੇ ਹਨ ਜਿਨ੍ਹਾਂ ਦੇ ਕੁਆਰਡੀਨੇਟਰ ਅਤੇ ਪਿ੍ਰੰਸੀਪਲ ਸਾਹਿਬਾਨਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਅਤੇ ਏਡਜ਼ ਸਬੰਧੀ ਜਾਗਰੂਕ ਕਰਨ ਲਈ ਬੇਨਤੀ ਕੀਤੀ ਗਈ। ਪ੍ਰੋਫੈਸਰ ਗੁਰਦੀਪ ਸਿੰਘ, ਪ੍ਰੋਫੈਸਰ ਰਾਜਵਿੰਦਰ ਸਿੰਘ, ਨਿਰਮਲ ਮੌਜੀਆ ਅਤੇ ਪਿ੍ਰੰਸੀਪਲ ਵਿਜੈ ਕੁਮਾਰ ਨੇ ਖੂਨ ਦਾਨ ਦੀ ਮਹੱਤਤਾ ਅਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਕਿਵੇਂ ਜੋੜਿਆ ਜਾਵੇ ਵਿਸ਼ੇ ’ਤੇ ਖੁੱਲ੍ਹ ਕੇ ਚਰਚਾ ਕੀਤੀ। ਇਸ ਵਰਕਸ਼ਾਪ ਵਿੱਚ ਪ੍ਰੋ. ਸਿੰਮੀ ਬਾਂਸਲ , ਮਨਦੀਪ ਕੌਰ, ਜਸਪਾਲ ਸਿੰਘ ,ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਵੀ ਭਾਗ ਲਿਆ।
Boota Singh Basi
President & Chief Editor