ਇਟਲੀ ਵਿੱਚ ਪੰਚਮ ਪਾਤਸ਼ਾਹ ਦੇ ਸ਼ਹੀਦੀ  ਗੁਰੂਪੁਰਬ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

0
264

ਮਿਲਾਨ, (ਸਾਂਝੀ ਸੋਚ ਬਿਊਰੋ/ ਦਲਜੀਤ ਮੱਕੜ) -ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਬਰੇਸ਼ੀਆ ਇਟਲੀ ਵਿਖੇ  ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਗੁਰਪੁਰਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ, ਜੋੜ-ਮੇਲਾ ਗੁਰਦੁਆਰਾ ਸ਼੍ਰੀ ਰੀਠਾ ਸਾਹਿਬ ਜੀ ਅਤੇ ਹਾੜ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹਨਾਂ ਦਿਹਾੜਿਆਂ ਨੂੰ ਸਮਰਪਿਤ  ਸ਼ੁੱਕਰਵਾਰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਐਤਵਾਰ ਨੂੰ  ਭੋਗ ਉਪਰੰਤ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਸੁਰਜੀਤ ਸਿੰਘ ਜੀ ਖੰਡੇ ਵਾਲੇ ਵਿਦਿਆਰਥੀ ਦਮਦਮੀ ਟਕਸਾਲ ਦੁਆਰਾ  ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਦੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਤਿਗੁਰਾਂ ਦੇ ਸ਼ਹੀਦੀ ਗੁਰਪੁਰਬ ਨੂੰ ਮੁੱਖ ਰੱਖਦਿਆਂ ਸਿੱਖ ਯੂਥ ਇਟਲੀ ਦੇ ਸਮੂਹ ਵੀਰਾਂ ਵੱਲੋਂ ਠੰਡੀ ਮਿੱਠੀ ਛਬੀਲ ਦਾ ਲੰਗਰ ਲਗਾਇਆ ਗਿਆ। ਗੁਰਦੁਆਰਾ ਸਾਹਿਬ ਦੀ  ਸਮੂਹ ਪ੍ਰਬੰਧਕੀ ਕਮੇਟੀ ਦੇ  ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ‘ਚ ਸ਼ਮੂਲੀਅਤ ਕੀਤੀ, ਜਿਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here