ਈਸਾਪੁਰ ਦੇ ਇੱਕ ਦਰਜਨ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

0
258

* ਕਾਂਗਰਸ ਪਾਰਟੀ ’ਚ ਹਰੇਕ ਵਰਕਰ ਨੂੰ ਮਿਲੇਗਾ ਸਨਮਾਨ – ਅਰੁਨਾ ਚੌਧਰੀ
ਦੀਨਾਨਗਰ, (ਸਰਬਜੀਤ ਸਾਗਰ)-ਪਿੰਡ ਈਸਾਪੁਰ ਦੇ ਇੱਕ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਦਿਆਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਨਾਲ ਚੱਲਣ ਦਾ ਐਲਾਨ ਕੀਤਾ। ਇਨ੍ਹਾਂ ਪਰਿਵਾਰਾਂ ਨੂੰ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਹਾਰ ਪਹਿਨਾ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਅੰਦਰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਹੋਵੇਗਾ। ਪਿੰਡ ਦੇ ਨੰਬਰਦਾਰ ਸਰਵਨ ਕੁਮਾਰ ਦੀ ਅਗਵਾਈ ਵਿੱਚ ਕਾਂਗਰਸ ’ਚ ਸ਼ਾਮਲ ਹੋਏ ਪਰਿਵਾਰ ਮੁਖੀ ਬਾਵਾ ਰਾਮ, ਅਸ਼ੋਕ ਕੁਮਾਰ, ਨਵਜੋਤ ਕੁਮਾਰ, ਗੋਦਾਵਰੀ ਦੇਵੀ, ਪੂਨਮ ਦੇਵੀ, ਮਮਤਾ ਸ਼ਰਮਾ, ਵੇਦ ਪ੍ਰਕਾਸ਼ ਅਤੇ ਮਨੀਸ਼ ਕੁਮਾਰ ਨੇ ਕਿਹਾ ਕਿ ਪਹਿਲਾਂ ਉਹ ਵੱਖ-ਵੱਖ ਪਾਰਟੀਆਂ ਦੇ ਸਮਰਥਕ ਰਹੇ ਹਨ ਪਰ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਲੋਕ ਹਿੱਤ ਵਿੱਚ ਕੰਮ ਕੀਤੇ ਜਾ ਰਹੇ ਹਨ ਉਹ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹ ਕੈਬਨਿਟ ਮੰਤਰੀ ਅਰੁਨਾ ਚੌਧਰੀ ਦਾ ਸਮਰਥਨ ਕਰਨਗੇ ਅਤੇ ਉਨ੍ਹਾਂ ਦੀ ਜਿੱਤ ਲਈ ਪੂਰਾ ਜ਼ੋਰ ਲਗਾਉਣਗੇ।

LEAVE A REPLY

Please enter your comment!
Please enter your name here