ਉੱਚ ਪੱਧਰੀ ਸਹੂਲਤਾਂ ਦਿੱਤੇ ਬਿਨਾ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ- ਉਦਯੋਗ ਮੰਤਰੀ ਤਰੁਣਪ੍ਰੀਤ ਸੌਂਦ ਕਿਹਾ- ਨਵੇਸ਼ਕ ਪੰਜਾਬ ਚ ਉਦਯੋਗ ਲਾਉਣ ਲੈ ਵਿਖਾ ਰਹੇ ਨੇ ਰੁਚੀ

0
83
ਖੰਨਾ,18ਜਨਵਰੀ ( ਅਜੀਤ ਖੰਨਾ)ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ-ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ ਅਤੇ ਜਦੋਂ ਤੱਕ ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਰੁਚੀ ਵਿਖਾ ਰਹੇ ਹਨ ਪਰ ਕੁਝ ਵਿਭਾਗਾਂ ਵਿੱਚ ਉਨ੍ਹਾਂ ਨੂੰ ਪ੍ਰਵਾਨਗੀਆਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨਿਰਦੇਸ਼ ਦਿੱਤੇ ਕਿ ਜ਼ਮੀਨ ਪ੍ਰਾਪਤ ਕਰਨ ਤੋਂ ਲੈ ਕੇ, ਆਨਲਾਈਨ ਪ੍ਰਵਾਨਗੀਆਂ ਲੈਣ ਤੱਕ ਅਤੇ ਕਿਸੇ ਵੀ ਉਦਯੋਗ ਦੀ ਸਥਾਪਤੀ ਤੱਕ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਅਜਿਹੇ ਨਿਵੇਸ਼ਕਾਂ ਦੀ ਮਦਦ ਕਰਨ। ਇਸ ਮੀਟਿੰਗ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ‘ਚ ਬਿਹਤਰ ਤਾਲਮੇਲ ਬਣਾਉਣਾ ਸੀ ਤਾਂ ਜੋ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
ਫੋਟੋ ਕੈਪਸ਼ਨ : ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਮੀਟਿੰਗ ਕਰਦੇ ਹੋਏ

LEAVE A REPLY

Please enter your comment!
Please enter your name here