ਅੰਮ੍ਰਿਤਸਰ, (ਸੁਖਬੀਰ ਸਿੰਘ)-ਮਾਨਯੋਗ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ, ਜੀ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸੀ ਮੁਖਵਿੰਦਰ ਸਿੰਘ ਭੁੱਲਰ, ਡੀ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਅਤੇ ਸ੍ਰੀ ਯੁਗਰਾਜ਼ ਸਿੰਘ ਏ.ਡੀ.ਸੀ.ਪੀ, ਡਿਟੈਕਟਿਵ, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਪਰ ਸ੍ਰੀ ਹਰਮਿੰਦਰ ਸਿੰਘ ਏ.ਸੀ.ਪੀ, ਡਿਟੈਕਟਿਵ, ਅੰਮ੍ਰਿਤਸਰ ਦੀਆਂ ਹਦਾਇਤਾਂ ਹੇਠ ਇੰਸਪੈਕਟਰ ਹਰਵਿੰਦਰ ਸਿੰਘ ਇੰਚਾਰਜ਼ ਐਂਟੀ ਨਾਰਕੋਟਿਕ, ਅੰਮ੍ਰਿਤਸਰ ਸ਼ਹਿਰ ਦੀ ਨਿਗਰਾਨੀ ਹੇਠ ਐਸ.ਆਈ ਸੁਰਿੰਦਰ ਮੋਹਨ ਸਮੇਤ ਐਂਟੀ ਨਾਰਕੋਟਿਕ ਦੀ ਪੁਲਿਸ ਪਾਰਟੀ ਨੂੰ ਸਫ਼ਲਤਾ ਮਿਲੀ, ਜਦੋਂ ਉਹ ਗਸ਼ਤ ਦੌਰਾਨ ਰਾਮ ਤੀਰਥ ਰੋਡ ਬੈਕ ਸਾਈਡ ਯੂਨੀਵਰਸਿਟੀ ਗੇਟ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਦੇ ਯਕਦਮ ਸੜਕ ਕਿਨਾਰੇ ਝਾੜੀਆਂ ਵੱਲ ਮੁੜ ਗਿਆ, ਇਸ ਨੌਜਵਾਨ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ, ਜਿਸ ਨੇ ਆਪਣਾ ਨਾਮ ਸੁਰਜੀਤ ਸਿੰਘ ਉਰਫ ਕਾਕਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਾਸਰਕੇ ਭੈਣੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦੱਸਿਆ ਅਤੇ ਤਲਾਸ਼ੀ ਦੌਰਾਨ ਇਸ ਪਾਸੋਂ 100 ਗ੍ਰਾਮ ਹੈਰੋਇਨ ਬ੍ਰਾਮਦ ਹੋਈ।
Boota Singh Basi
President & Chief Editor