ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਜਿੱਤਣਗੇ।
ਅੰਮ੍ਰਿਤਸਰ 2 ਜੂਨ ( ) ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਤੋਂ ਵੱਧ ਸੀਟਾਂ ਮਿਲਣ ਦੀ ਸੰਭਾਵਨਾ ਸਬੰਧੀ ਵੱਖ-ਵੱਖ ਐਗਜ਼ਿਟ ਪੋਲਾਂ ਦੀਆਂ ਭਵਿੱਖਬਾਣੀਆਂ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਸਰਵੇਖਣ ਤੋਂ ਸਪਸ਼ਟ ਹੈ ਕਿ ਦੇਸ਼ ਦੀ ਜਨਤਾ ਨੇ ਭਾਜਪਾ ਦੀ ਅਗਵਾਈ ਵਿਚ ਹੋਏ ਵਿਕਾਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਇਹ ਐਗਜ਼ਿਟ ਪੋਲ ਭਵਿੱਖਬਾਣੀਆਂ ਦਰਸਾਉਂਦੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਭਾਰੀ ਬਹੁਮਤ ਨਾਲ ਵਾਪਸੀ ਕਰੇਗੀ ਹੈ। ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਨਾਲ ਦੇਸ਼ ਨਾ ਸਿਰਫ਼ ਮਜ਼ਬੂਤ ਹੋਵੇਗਾ ਸਗੋਂ ਭਾਰਤ ਵਿਸ਼ਵ ਦੀ ਤੀਜੀ ਮਹਾਂਸ਼ਕਤੀ ਬਣਨ ਵੱਲ ਵਧੇਗਾ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਚੋਣ ਨਤੀਜਿਆਂ ਦੀਆਂ ਭਵਿੱਖਬਾਣੀਆਂ ਤੋਂ ਇੰਨੇ ਨਿਰਾਸ਼ ਹੋ ਗਏ ਹਨ ਕਿ ਉਨ੍ਹਾਂ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਐਗਜ਼ਿਟ ਪੋਲ ਵਿਚ ਹਿੱਸਾ ਨਾ ਲੈਣ ਦੇ ਹੁਕਮ ਵੀ ਦੇ ਦਿੱਤੇ ਹਨ। ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਰਾਹੁਲ ਗਾਂਧੀ ਨੇ ਹਾਰ ਮੰਨ ਲਈ ਹੈ।
ਪ੍ਰੋ: ਖਿਆਲਾ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਵੀ ਹੈਰਾਨ ਕਰਨ ਵਾਲੇ ਹੋਣਗੇ। ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ 2027 ਵਿੱਚ ਭਾਜਪਾ ਲਈ ਰਾਹ ਪੱਧਰਾ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਇਸ ਸੀਟ ਤੋਂ ਜਿੱਤਣਗੇ। ਉਨ੍ਹਾਂ ਕਿਹਾ ਕਿ ਸੰਧੂ ਸਮੁੰਦਰੀ ਅਮਰੀਕਾ ਵਿੱਚ ਭਾਰਤੀ ਰਾਜਦੂਤ ਰਹਿ ਚੁੱਕੇ ਹਨ ਅਤੇ ਅਮਰੀਕਾ ਦੇ ਮਾਮਲਿਆਂ ਵਿੱਚ ਸਭ ਤੋਂ ਤਜਰਬੇਕਾਰ ਭਾਰਤੀ ਡਿਪਲੋਮੈਟਾਂ ਵਿੱਚੋਂ ਇੱਕ ਹਨ। ਜੋ ਇਸ ਤੋਂ ਪਹਿਲਾਂ ਦੋ ਵਾਰ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਮਿਸ਼ਨ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਦੌਰਾਨ ਸੰਧੂ ਸਮੁੰਦਰੀ ਨੇ ਆਪਣੇ ਹੁਨਰ ਦਾ ਲੋਹਾ ਮਨਵਾਇਆ ਹੈ। ਅੰਮ੍ਰਿਤਸਰ ਦੇ ਲੋਕਾਂ ਨੇ ਸੰਧੂ ਦੇ ਜਿਨ ਨੂੰ ਮੁੱਖ ਰੱਖਦਿਆਂ ਭਾਜਪਾ ਦਾ ਸਮਰਥਨ ਕੀਤਾ ਹੈ ਅਤੇ ਪਾਰਟੀ ਉਮੀਦਵਾਰ ਸੰਧੂ ਹੀ ਇੱਥੋਂ ਜਿੱਤਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਭਾਜਪਾ ਆਪਣੇ ਦਮ ’ਤੇ ਚੋਣ ਮੈਦਾਨ ਵਿੱਚ ਉਤਰੀ ਹੈ। ਉਧਰ, ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੂੰ ਅੰਮ੍ਰਿਤਸਰ ਵਾਸੀਆਂ ਦਾ ਭਾਰੀ ਸਮਰਥਨ ਮਿਲਿਆ ਹੈ। ਅੰਮ੍ਰਿਤਸਰ ਦੇ ਵਿਕਾਸ ਅਤੇ ਤਰੱਕੀ ਲਈ ਵੋਟਰਾਂ ਨੇ ਭਾਜਪਾ ‘ਤੇ ਭਰੋਸਾ ਕੀਤਾ। ਲੋਕਾਂ ਨੇ ਮਹਿਸੂਸ ਕੀਤਾ ਹੈ ਕਿ ਸੰਧੂ ਸਮੁੰਦਰੀ ਵਿਚ ਅੰਮ੍ਰਿਤਸਰ ਦੀ ਕਾਇਆ ਕਲਪ ਕਰਨ ਅਤੇ ਸ਼ਹਿਰ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦੀ ਸਮਰੱਥਾ ਹੈ। ਇੱਥੋਂ ਦੇ ਲੋਕਾਂ ਨੂੰ ਉਸ ਦੇ ਤਜ਼ਰਬੇ ਅਤੇ ਅਗਵਾਈ ਅਤੇ ਵਿਦੇਸ਼ਾਂ ਨਾਲ ਚੰਗੇ ਸੰਪਰਕਾਂ ਦਾ ਲਾਭ ਮਿਲੇਗਾ। ਸੰਧੂ ਸਮੁੰਦਰੀ ਵੱਲੋਂ ਅੰਮ੍ਰਿਤਸਰ ਦੇ ਵਿਕਾਸ ਅਤੇ ਨਸ਼ੇ ਦੇ ਖਾਤਮੇ ਲਈ ਦਿੱਤੇ ਗਏ ਵਿਜ਼ਨ ਅਤੇ ਰੋਡ ਮੈਪ ਤੋਂ ਲੋਕ ਪ੍ਰਭਾਵਿਤ ਹੋਏ ਹਨ। ਸੰਧੂ ਸਮੁੰਦਰੀ ਭਾਰੀ ਵੋਟਾਂ ਨਾਲ ਜਿੱਤ ਕੇ ਪਾਰਲੀਮੈਂਟ ਵਿੱਚ ਜਾ ਕੇ ਅੰਮ੍ਰਿਤਸਰ ਦੇ ਮਸਲਿਆਂ ਦੇ ਹੱਲ ਲਈ ਆਪਣੀ ਭੂਮਿਕਾ ਨਿਭਾਉਣਗੇ। ਸੰਧੂ ਸਮੁੰਦਰੀ ਅੰਮ੍ਰਿਤਸਰ ਦੇ ਵਿਕਾਸ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਅੱਜ ਕੇਜਰੀਵਾਲ ਵਾਪਸ ਜੇਲ੍ਹ ਚਲਾ ਗਿਆ ਹੈ ਅਤੇ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹੋਂਦ ਵੀ ਖ਼ਤਮ ਹੋ ਜਾਵੇਗੀ।