ਦਲਜੀਤ ਕੌਰ
ਸੰਗਰੂਰ, 17 ਮਾਰਚ, 2024: ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਆਕਾਸ਼ ਬਾਂਸਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ ਤੇ ਹੁੰਦੇ ਅੱਤਿਆਚਾਰ ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ ਤੇ ਹੁੰਦੇ ਅੱਤਿਆਚਾਰਾਂ ਦੀਆਂ ਘਟਨਾਵਾਂ ਕਾਰਨ ਸ਼ਾਂਤੀ ਵਿੱਚ ਖਲਲ ਪੈਣ ਦੇ ਨਾਲ-ਨਾਲ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਜਿਸ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਲਾਗੂ ਕਰਨ ਲਈ ਸੀਨੀਆਰ ਪੁਲਿਸ ਕਪਤਾਨ, ਸਮੂਹ ਉਪ ਮੰਡਲ ਮੈਜਿਸਟਰੇਟਸ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਇਹ ਹੁਕਮ 30 ਅਪ੍ਰੈਲ 2024 ਤੱਕ ਲਾਗੂ ਰਹੇਗਾ।