ਐਮ.ਐਸ.ਐਮ ਕਾਨਵੇਂਟ ਸਕੂਲ ਚੋਹਲਾ ਸਾਹਿਬ ਵਿਖੇ ਕਰਵਾਇਆ ਸਮਾਗਮ 

0
198
ਦਿਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ-ਚੇਅਰਮੈਨ ਡਾ:ਸੰਧੂ
ਚੋਹਲਾ ਸਾਹਿਬ/ਤਰਨਤਾਰਨ,26 ਅਕਤੂਬਰ (ਨਈਅਰ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ ਕਾਨਵੈਂਟ ਸਕੂਲ ਧੁੰਨ ਰੋਡ,ਚੋਹਲਾ ਸਾਹਿਬ ਵਿਖੇ ਸਕੂਲ ਦੇ ਚੇਅਰਮੈਨ ਡਾ. ਉਪਕਾਰ ਸਿੰਘ ਸੰਧੂ ਅਤੇ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਵਿਦਿਆਰਥੀਆਂ ਦੇ ਰੰਗੋਲੀ,ਕਾਰਡ ਮੇਕਿੰਗ,ਦੀਵਾ ਜਾਂ ਮੋਮਬੱਤੀ ਡੈਕੋਰੇਸ਼ਨ ਆਦਿ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ ਨੇ ਬੱਚਿਆਂ ਨੂੰ ਦਿਵਾਲੀ ਦੇ ਤਿਉਹਾਰ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦਿਵਾਲੀ ਸਾਂਝੀਵਾਲਤਾ ਦਾ ਤਿਉਹਾਰ ਹੈ,ਜ਼ੋ ਸਭ ਨੂੰ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ।ਇਸ ਸਮੇਂ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਨੇ ਵਿਦਿਆਰਥੀਆਂ ਦੀ ਇਸ ਕਲਾ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।ਇਸ ਸਮੇਂ ਸਕੂਲ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਆਪਣੀ ਜਿੰਦਗੀ ਵਿੱਚ ਉੱਚ ਮੁਕਾਮ ਹਾਸਿਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਿਰ ਸੀ।

LEAVE A REPLY

Please enter your comment!
Please enter your name here