ਚੋਹਲਾ ਸਾਹਿਬ/ਤਰਨਤਾਰਨ,12 ਅਗਸਤ (ਨਈਅਰ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ ਕਾਨਵੇਂਟ ਸਕੂਲ ਚੋਹਲਾ ਸਾਹਿਬ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਜਸਪਾਲ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਸਕੂਲ ਵਿੱਚ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਗਾਇਨ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਵਲੋਂ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੇ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਦੇਸ਼ ਭਗਤਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਾਡੇ ਰਾਸ਼ਟਰੀ ਝੰਡੇ ਤਿਰੰਗੇ ਦੀ ਮਹਾਨਤਾ ਨੂੰ ਵੀ ਦਰਸਾਇਆ ਗਿਆ।ਜਿਸਨੂੰ ਸੁਣ ਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਂਦੇ ਹੋਏ ਰਾਸ਼ਟਰੀ ਚਿੰਨ ਝੰਡੇ ਦੀ ਸ਼ਾਨ ਉੱਚੀ ਕਰਦੇ ਹੋਏ ਹਵਾ ਵਿੱਚ ਤਿਰੰਗਾ ਲਹਿਰਾਇਆ ਤੇ ਰਾਸ਼ਟਰੀ ਗੀਤ ਗਾਇਨ ਕੀਤਾ।
Boota Singh Basi
President & Chief Editor